ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਤਿੰਨ ਦੋਸਤਾਂ ਨਾਲ ਵਾਪਰਿਆ ਭਿਆਨਕ ਹਾਦਸਾ, 1 ਦੀ ਮੌਤ

10/06/2022 3:07:42 PM

ਬਟਾਲਾ (ਜ.ਬ., ਯੋਗੀ, ਅਸ਼ਵਨੀ) - ਬੀਤੀ ਦੇਰ ਰਾਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਤਿੰਨ ਦੋਸਤਾਂ ਦੀ ਕਾਰ ਨੂੰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰ ਦੇਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ’ਚ ਇਕ ਦੋਸਤ ਦੀ ਮੌਤ ਹੋ ਗਈ, ਜਦਕਿ ਦੋ ਦੋਸਤ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਪੁਲਸ ਨੇ ਮ੍ਰਿਤਕ ਆਕਾਸ਼ ਦੀ ਲਾਸ਼ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕੇਸ ਦਰਜ ਕਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ : ਦੁਬਈ ਤੋਂ ਅੰਮ੍ਰਿਤਸਰ ਪੁੱਜੀ ਸਪਾਈਸ ਜੈੱਟ ਦੀ ਫਲਾਈਟ 'ਚੋਂ ਕਈ ਯਾਤਰੀਆਂ ਦਾ ਸਾਮਾਨ ਗਾਇਬ, ਹੋਇਆ ਹੰਗਾਮਾ

ਮਿਲੀ ਜਾਣਕਾਰੀ ਅਨੁਸਾਰ ਕੇਸ਼ੂ ਪੁੱਤਰ ਗੰਗਾ ਵਾਸੀ ਪੰਡੋਰੀ ਮਹੰਤਾਂ ਦੇ ਘਰ ਬੀਤੇ ਦਿਨ ਪੁੱਤਰ ਨੇ ਜਨਮ ਲਿਆ ਸੀ। ਪੁੱਤਰ ਦੇ ਹੋਣ ਦੀ ਖ਼ੁਸ਼ੀ ਵਿਚ ਕੇਸ਼ੂ ਆਪਣੀ ਆਲਟੋ ਕਾਰ ’ਤੇ ਸਵਾਰ ਹੋ ਕੇ ਆਪਣੇ ਦੋ ਦੋਸਤਾਂ 22 ਸਾਲਾ ਆਕਾਸ਼ ਪੁੱਤਰ ਦੇਸ ਰਾਜ ਅਤੇ ਸੰਨੀ ਪੁੱਤਰ ਅਮਿਤ ਪਾਲ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਿਹਾ ਸੀ। ਜਦੋਂ ਇਨ੍ਹਾਂ ਦੀ ਗੱਡੀ ਬਟਾਲਾ-ਗੁਰਦਾਸਪੁਰ ਰੋਡ ਬਾਈਪਾਸ ਸਥਿਤ ਪਿੰਡ ਐਮਾਂ ਨੇੜਿਓਂ ਪੁਲ ਦੇ ਉੱਪਰੋਂ ਲੰਘ ਰਹੀ ਸੀ ਤਾਂ ਕਿਸੇ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਇਨ੍ਹਾਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਕਾਰ ਬੁਰੀ ਤਰ੍ਹਾਂ ਨਾਲ ਚਕਨਾਚੂਰ ਹੋ ਗਈ।

ਪੜ੍ਹੋ ਇਹ ਵੀ ਖ਼ਬਰ : ਪ੍ਰਤਾਪ ਬਾਜਵਾ ਨੇ CM ਮਾਨ ਨੂੰ ਦਿੱਤੀ ਸਲਾਹ, ਕਿਹਾ-ਅੰਨ੍ਹੇਵਾਹ ਨਾ ਲੱਗੋ ਕੇਜਰੀਵਾਲ ਦੇ ਪਿੱਛੇ

ਇਸ ਹਾਦਸੇ ’ਚ ਗੱਡੀ ਵਿਚ ਸਵਾਰ ਨੌਜਵਾਨ ਆਕਾਸ਼ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਕੇਸ਼ੂ ਅਤੇ ਸੰਨੀ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਪਹੁੰਚਾ ਦਿੱਤਾ ਗਿਆ। ਡਾਕਟਰਾਂ ਨੇ ਕੇਸ਼ੂ ਦੀ ਹਾਲਤ ਨਾਜ਼ੁਕ ਹੁੰਦੀ ਦੇਖ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ, ਜਦਕਿ ਸੰਨੀ ਦਾ ਡਾਕਟਰ ਇਥੇ ਹੀ ਇਲਾਜ ਕਰ ਰਹੇ ਹਨ। ਦੂਜੇ ਪਾਸੇ ਥਾਣਾ ਸਦਰ ਦੇ ਏ.ਐੱਸ.ਆਈ ਰਾਕੇਸ਼ ਕੁਮਾਰ ਅਤੇ ਏ.ਐੱਸ.ਆਈ ਤਰਿੰਦਰ ਸਿੰਘ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਨੁਕਸਾਨੀ ਗਈ ਗੱਡੀ ਨੂੰ ਕਬਜ਼ੇ ਲੈ ਲਿਆ।


rajwinder kaur

Content Editor

Related News