ਟਰੱਕ ਹੇਠਾਂ ਕੁਚਲੇ ਜਾਣ ਨਾਲ ਵਿਅਕਤੀ ਦੀ ਮੌਤ

07/22/2017 3:07:30 AM

ਬਠਿੰਡਾ(ਪਾਇਲ)-ਟਰੱਕ ਹੇਠਾਂ ਕੁਚਲੇ ਜਾਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬਠਿੰਡਾ-ਡੱਬਵਾਲੀ ਸੜਕ 'ਤੇ ਪਿੰਡ ਗੁਰੂਸਰ ਸੈਣੇਵਾਲਾ ਨਜ਼ਦੀਕ ਗੋਦਾਮ ਤੋਂ ਕਣਕ ਨਾਲ ਭਰੇ ਟਰੱਕ ਨੇ ਇਕ ਰਾਹਗੀਰ ਨੂੰ ਆਪਣੀ ਲਪੇਟ ਵਿਚ ਲੈ ਲਿਆ। ਹਾਦਸੇ 'ਚ ਰਾਹਗੀਰ ਦਾ ਸਿਰ ਪੂਰੀ ਤਰ੍ਹਾਂ ਕੁਚਲੇ ਜਾਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਮਿਲਣ 'ਤੇ ਪੁਲਸ ਪਾਰਟੀ ਅਤੇ ਸਹਾਰਾ ਜਨਸੇਵਾ ਦੇ ਮੈਂਬਰ ਐਂਬੂਲੈਂਸ ਸਮੇਤ ਮੌਕੇ 'ਤੇ ਪਹੁੰਚੇ। ਪੁਲਸ ਵੱਲੋਂ ਕਾਰਵਾਈ ਤਹਿਤ ਟਰੱਕ ਕਬਜ਼ੇ ਵਿਚ ਲੈ ਕੇ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਜਦਕਿ ਲਾਸ਼ ਪੋਰਸਟਾਮਾਰਟਮ ਲਈ ਸਰਕਾਰੀ ਹਸਪਤਾਲ ਵਿਚ ਸੁਰੱਖਿਅਤ ਰਖਵਾ ਦਿੱਤੀ ਗਈ ਹੈ। ਖਬਰ ਲਿਖੇ ਜਾਣ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਸੀ।