ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ; ਜੋੜੇ ਦੀ ਮੌਤ
Sunday, Aug 06, 2017 - 07:53 AM (IST)
ਬਨੂੜ (ਗੁਰਪਾਲ) - ਬਨੂੜ ਤੋਂ ਤੇਪਲਾ ਨੂੰ ਜਾਂਦੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਇਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਜੋੜੇ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਨੇੜਲੇ ਪਿੰਡ ਸ਼ੰਭੂ ਕਲਾਂ ਦਾ ਵਸਨੀਕ ਨੌਜਵਾਨ ਗੁਰਪਾਲ ਸਿੰਘ (45), ਉਸ ਦੀ ਪਤਨੀ ਸ਼ਲਿੰਦਰ ਕੌਰ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਬਨੂੜ ਵੱਲ ਨੂੰ ਆ ਰਹੇ ਸਨ ਜਦੋਂ ਉਹ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਸਥਿਤ ਪਿੰਡ ਬਾਸਮਾ ਦੇ ਬੱਸ ਸਟੈਂਡ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਕਿਸੇ ਹੋਰ ਵਾਹਨ ਨੂੰ ਓਵਰਟੇਕ ਕਰਦਿਆਂ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰੀ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਸ਼ਲਿੰਦਰ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਨੌਜਵਾਨ ਗੁਰਪਾਲ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜਦੋਂ ਜ਼ਖਮੀ ਨੌਜਵਾਨ ਨੂੰ ਚੁੱਕ ਕੇ ਇਲਾਜ ਲਈ ਚੰਡੀਗੜ੍ਹ ਦੇ ਸੈਕਟਰ 32 ਵਿਚ ਸਥਿਤ ਗੌਰਮਿੰਟ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਇਲਾਜ ਲਈ ਲੈ ਕੇ ਜਾ ਰਹੇ ਸਨ ਤਾਂ ਨੌਜਵਾਨ ਜ਼ਖਮਾਂ ਦੀ ਤਾਬ ਨਾ ਸਹਾਰਦੇ ਹੋਏ ਦਮ ਤੋੜ ਗਿਆ। ਇਸ ਹਾਦਸੇ ਉਪਰੰਤ ਚਾਲਕ ਕਾਰ ਸਮੇਤ ਮੌਕੇ ਤੋਂ ਫਰਾਰ ਹੋ ਗਿਆ, ਜਿਸ ਦਾ ਇਕ ਰਾਹਗੀਰ ਨੇ ਨੰਬਰ ਨੋਟ ਕਰ ਲਿਆ।
