ਕਾਰ-ਟਰੱਕ ਦੀ ਟੱਕਰ ''ਚ 2 ਦੀ ਮੌਤ

Monday, Aug 21, 2017 - 07:39 AM (IST)

ਕਾਰ-ਟਰੱਕ ਦੀ ਟੱਕਰ ''ਚ 2 ਦੀ ਮੌਤ

ਰਾਜਪੁਰਾ - ਰਾਜਪੁਰਾ-ਅੰਬਾਲਾ ਰੋਡ 'ਤੇ ਟਰੱਕ ਅਤੇ ਕਾਰ ਦੀ ਟੱਕਰ ਦੌਰਾਨ 2 ਵਿਅਕਤੀਆਂ ਦੀ ਮੌਤ ਅਤੇ ਇੱਕ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ ਦਾ ਸਮਾਚਾਰ ਹੈ। ਮਾਮਲੇ ਦੀ ਜਾਂਚ ਕਰ ਰਹੇ ਸ਼ੰਭੂ ਪੁਲਸ ਦੇ ਏ. ਐੱਸ. ਆਈ. ਰਾਕੇਸ਼ ਕੁਮਾਰ ਨੇ ਦੱਸਿਆ ਕਿ ਪਿੰਡ ਡਾਹਰੀਆ ਕੋਲ ਟਰੱਕ ਤੇ ਕਾਰ ਦੀ ਟੱਕਰ ਹੋ ਗਈ। ਕਾਰ ਸਵਾਰ 3 ਵਿਅਕਤੀ ਨਦੀਮ ਖਾਨ, ਵਿਪਨ ਅਤੇ ਉਗੇਸ਼ ਵਾਸੀ ਦਿੱਲੀ ਕਿਸੇ ਕੰਮ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਕਾਰ ਅਤੇ ਟਰੱਕ ਦੀ ਟੱਕਰ ਹੋ ਗਈ। ਹਾਦਸੇ 'ਚ ਨਦੀਮ ਖਾਨ ਅਤੇ ਵਿਪਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਗੇਸ਼ ਵਾਸੀ ਦਿੱਲੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ। ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਚੰਡੀਗੜ੍ਹ ਰੈਫਰ ਕਰ ਦਿੱਤਾ। ਸ਼ੰਭੂ ਪੁਲਸ ਨੇ ਟਰੱਕ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।


Related News