ਵਾਟਰ ਸਪਲਾਈ ਵਿਭਾਗ ਦੇ ਕਰਮਚਾਰੀ ਨੂੰ ਟਿੱਪਰ ਨੇ ਕੁਚਲਿਆ
Tuesday, Sep 19, 2017 - 05:22 AM (IST)
ਜਲੰਧਰ(ਪ੍ਰੀਤ)-ਪਠਾਨਕੋਟ ਚੌਕ ਨੇੜੇ ਤੇਜ਼ ਰਫਤਾਰ ਟਿੱਪਰ ਨੇ ਸੜਕ ਕ੍ਰਾਸ ਕਰ ਰਹੇ ਨਗਰ ਨਿਗਮ 'ਚ ਵਾਟਰ ਸਪਲਾਈ ਵਿਭਾਗ ਦੇ ਕਰਮਚਾਰੀ ਜਸਵੰਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਗੁਰਦਾਸਪੁਰ ਨੂੰ ਕੁਚਲ ਦਿੱਤਾ। ਪੁਲਸ ਨੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਜਾਣਕਾਰੀ ਮੁਤਾਬਕ ਨਗਰ ਨਿਗਮ ਦੇ ਵਾਟਰ ਸਪਲਾਈ ਵਿਭਾਗ 'ਚ ਟੈਕਨੀਸ਼ੀਅਨ ਦੇ ਅਹੁਦੇ 'ਤੇ ਤਾਇਨਾਤ ਜਸਵੰਤ ਸਿੰਘ ਅੱਜ ਸਵੇਰੇ ਪਠਾਨਕੋਟ ਚੌਕ ਨੇੜੇ ਸੜਕ ਕ੍ਰਾਸ ਕਰ ਰਿਹਾ ਸੀ ਕਿ ਤੇਜ਼ ਰਫਤਾਰ ਟਿੱਪਰ ਨੇ ਉਸ ਨੂੰ ਕੁਚਲ ਦਿੱਤਾ। ਸੂਚਨਾ ਮਿਲਦਿਆਂ ਹੀ ਥਾਣਾ ਨੰਬਰ 8 ਦੀ ਪੁਲਸ ਮੌਕੇ 'ਤੇ ਪਹੁੰਚੀ। ਪੁਲਸ ਨੇ ਟਿੱਪਰ ਚਾਲਕ ਜਗਤਾਰ ਸਿੰਘ ਵਾਸੀ ਮੱਲੋਹਮਾਝਰਾ, ਸ਼ਹੀਦ ਭਗਤ ਸਿੰਘ ਨਗਰ ਨੂੰ ਕਾਬੂ ਕਰ ਲਿਆ। ਉਸ ਖਿਲਾਫ ਕੇਸ ਦਰਜ ਕਰ ਦਿੱਤਾ ਗਿਆ ਹੈ।
