ਕਾਰ ਤੇ ਮੋਟਰਸਾਈਕਲ ਦੀ ਟੱਕਰ ''ਚ 1 ਜ਼ਖ਼ਮੀ

09/21/2017 8:04:57 AM

ਮੋਗਾ  (ਆਜ਼ਾਦ) - ਮੋਗਾ-ਫਿਰੋਜ਼ਪੁਰ ਜੀ. ਟੀ. ਰੋਡ 'ਤੇ ਪਿੰਡ ਦਾਰਾਪੁਰ ਕੋਲ ਇਕ ਤੇਜ਼ ਰਫਤਾਰ ਕਾਰ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਚਾਲਕ ਭੁਪਿੰਦਰ ਸਿੰਘ ਨਿਵਾਸੀ ਪਿੰਡ ਕੋਕਰੀ ਹੇਰਾਂ ਦੇ ਜ਼ਖ਼ਮੀ ਹੋਣ ਦਾ ਪਤਾ ਲੱਗਾ ਹੈ, ਜਿਸ ਨੂੰ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ। ਘਟਨਾ ਦੀ ਜਾਣਕਾਰੀ ਮਿਲਣ 'ਤੇ ਥਾਣਾ ਸਦਰ ਮੋਗਾ ਦੇ ਸਹਾਇਕ ਥਾਣੇਦਾਰ ਸੁਰਿੰਦਰ ਸਿੰਘ ਪੁਲਸ ਪਾਰਟੀ ਨਾਲ ਮੌਕੇ 'ਤੇ ਪੁੱਜੇ ਅਤੇ ਪੁੱਛਗਿੱਛ ਕੀਤੀ।
ਭੁਪਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਾਥੀ ਸਤਪਾਲ ਸਿੰਘ ਨਾਲ ਮੋਗਾ ਤੋਂ ਤਲਵੰਡੀ ਭਾਈ ਮੋਟਰਸਾਈਕਲ 'ਤੇ ਜਾ ਰਿਹਾ ਸੀ ਕਿ ਜਦੋਂ ਉਹ ਪਿੰਡ ਦਾਰਾਪੁਰ ਕੋਲ ਪੁੱਜਾ ਤਾਂ ਅੱਗੇ ਜਾ ਰਹੀ ਤੇਜ਼ ਰਫਤਾਰ ਕਾਰ ਨੇ ਇਕਦਮ ਬਰੇਕ ਲਾ ਦਿੱਤੀ, ਜਿਸ 'ਤੇ ਸਾਡਾ ਮੋਟਰਸਾਈਕਲ ਉਕਤ ਕਾਰ ਨਾਲ ਜਾ ਟਕਰਾਇਆ ਅਤੇ ਅਸੀਂ ਡਿੱਗ ਗਏ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।


Related News