ਪੈਸੇਂਜਰ ਟਰੇਨ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
Friday, Oct 06, 2017 - 12:41 AM (IST)
ਫਿਰੋਜ਼ਪੁਰ(ਜ. ਬ.)¸ਫਿਰੋਜ਼ਪੁਰ-ਜਲੰਧਰ ਰੇਲ ਮਾਰਗ ਦਰਮਿਆਨ ਪੈਸੇਂਜਰ ਟਰੇਨ ਦੇ ਹੇਠਾਂ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਫਿਰੋਜ਼ਪੁਰ-ਜਲੰਧਰ ਰੇਲ ਮਾਰਗ ਦਰਮਿਆਨ ਪੈਣ ਵਾਲੇ ਫਾਟਕ ਨੰਬਰ ਸੀ-132 ਤੇ ਸੀ-131 ਵਿਚਕਾਰ ਹੋਇਆ। ਜਦ ਪੈਸੇਂਜਰ ਗੱਡੀ ਨੰਬਰ 74933 ਆਪਣੀ ਮੰਜ਼ਿਲ ਵੱਲ ਜਾ ਰਹੀ ਸੀ ਤਾਂ ਗੱਡੀ ਦੇ ਹੇਠਾਂ ਆਉਣ ਨਾਲ ਇਕ ਵਿਅਕਤੀ ਦੀ ਘਟਨਾ ਸਥਾਨ 'ਤੇ ਹੀ ਮੌਤ ਹੋ ਗਈ ਤੇ ਜੀ. ਆਰ. ਪੀ. ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਖਬਰ ਲਿਖੇ ਜਾਣ ਤਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਸੀ।
