ਅਣਪਛਾਤੇ ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਤ

Wednesday, Oct 25, 2017 - 03:13 AM (IST)

ਅਣਪਛਾਤੇ ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਤ

ਸਾਹਨੇਵਾਲ(ਜਗਰੂਪ)-ਆਪਣੇ ਮੋਟਰਸਾਈਕਲ 'ਤੇ ਖੜ੍ਹੇ ਇਕ ਨੌਜਵਾਨ ਨੂੰ ਅਣਪਛਾਤੇ ਕਾਰ ਚਾਲਕ ਵੱਲੋਂ ਮਾਰੀ ਗਈ ਟੱਕਰ ਦੌਰਾਨ ਗੰਭੀਰ ਜ਼ਖਮੀ ਹੋਏ ਨੌਜਵਾਨ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇ ਬਾਅਦ ਥਾਣਾ ਸਾਹਨੇਵਾਲ ਪੁਲਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਘਟਨਾ ਸਾਹਨੇਵਾਲ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਧਰਮਿੰਦਰ ਕੁਮਾਰ ਪੁੱਤਰ ਇੰਦਰਪਾਲ ਵਾਸੀ ਆਬਾਦ ਕੁਲਵੰਤ ਰਾਏ ਦਾ ਭੱਠਾ, ਪਿੰਡ ਪਵਾ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਵੀਰ ਸੈਨ ਨੇ ਪੁਲਸ ਨੂੰ ਦੱਸਿਆ ਕਿ ਉਹ ਅਤੇ ਉਸ ਦਾ ਭਰਾ ਧਰਮਿੰਦਰ ਆਪਣੇ ਡਿਸਕਵਰ ਮੋਟਰਸਾਈਕਲ 'ਤੇ ਸਿੱਧੂ ਮਕੈਨਿਕ ਦੀ ਦੁਕਾਨ 'ਤੇ ਗਏ ਸੀ। ਉਹ ਦੁਕਾਨ ਦੇ ਅੰਦਰ ਚਲਾ ਗਿਆ ਤੇ ਧਰਮਿੰਦਰ ਮੋਟਰਸਾਈਕਲ 'ਤੇ ਹੀ ਖੜ੍ਹਾ ਸੀ। ਇਸ ਦੌਰਾਨ ਇਕ ਅਣਪਛਾਤੇ ਕਾਰ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ, ਜਿਸ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਵੱਲੋਂ ਕਾਰ ਚਾਲਕ ਦੀ ਤਲਾਸ਼ ਕੀਤੀ ਜਾ ਰਹੀ ਹੈ।


Related News