ਪੈਦਲ ਜਾ ਰਹੇ ਵਿਅਕਤੀ ਨੂੰ ਵਾਹਨ ਨੇ ਮਾਰੀ ਟੱਕਰ, ਮੌਤ
Thursday, Oct 26, 2017 - 04:56 AM (IST)
ਜਲੰਧਰ(ਮਹੇਸ਼)-ਮੰਗਲਵਾਰ ਦੇਰ ਰਾਤ ਰਾਮਾ ਮੰਡੀ ਚੌਕ ਵਿਚ ਪੈਦਲ ਜਾ ਰਹੇ ਇਕ ਵਿਅਕਤੀ ਦੀ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ। ਮਾਮਲੇ ਦੀ ਜਾਂਚ ਥਾਣਾ ਕੈਂਟ ਦੀ ਪੁਲਸ ਕਰ ਰਹੀ ਹੈ। ਐੱਸ. ਆਈ. ਸੰਜੀਵ ਕੁਮਾਰ ਨੇ ਦੱਸਿਆ ਕਿ 50 ਸਾਲਾ ਮ੍ਰਿਤਕ ਵਿਅਕਤੀ ਦੀ ਹੁਣ ਤਕ ਪਛਾਣ ਨਹੀਂ ਹੋ ਸਕੀ। ਪੁਲਸ ਅਨੁਸਾਰ ਘਟਨਾ ਵਾਲੀ ਜਗ੍ਹਾ ਤੋਂ ਉਕਤ ਵਿਅਕਤੀ ਨੂੰ ਚੁੱਕ ਕੇ ਹਸਪਤਾਲ ਪਹੁੰਚਾਇਆ ਗਿਆ। ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਥਾਣਾ ਕੈਂਟ ਵਿਚ ਕੇਸ ਦਰਜ ਕਰ ਲਿਆ ਹੈ। ਉਸ ਦੀ ਤਲਾਸ਼ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
