ਦੋ ਮੋਟਰਸਾਈਕਲਾਂ ਦੀ ਟੱਕਰ ''ਚ ਇਕ ਦੀ ਮੌਤ, ਇਕ ਜ਼ਖਮੀ

Thursday, Oct 26, 2017 - 10:44 AM (IST)

ਦੋ ਮੋਟਰਸਾਈਕਲਾਂ ਦੀ ਟੱਕਰ ''ਚ ਇਕ ਦੀ ਮੌਤ, ਇਕ ਜ਼ਖਮੀ


ਕੋਟਕਪੂਰਾ (ਨਰਿੰਦਰ) - ਬੀਤੀ ਸ਼ਾਮ ਕੋਟਕਪੂਰਾ- ਬਠਿੰਡਾ ਰੋਡ 'ਤੇ ਦੋ ਮੋਟਰਸਾਈਕਲਾਂ ਦੀ ਹੋਈ ਟੱਕਰ 'ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। 
ਪ੍ਰਾਪਤ ਜਾਣਕਾਰੀ ਅਨੁਸਾਰ ਚਮਕੌਰ ਸਿੰਘ ਪੁੱਤਰ ਛਿੰਦਾ ਸਿੰਘ ਵਾਸੀ ਪਿੰਡ ਢਿੱਲਵਾਂ ਕਲਾਂ ਮੋਟਰਸਾਈਕਲ 'ਤੇ ਕੋਟਕਪੂਰਾ ਤੋਂ ਢਿੱਲਵਾਂ ਕਲਾਂ ਨੂੰ ਵਾਪਸ ਜਾ ਰਿਹਾ ਸੀ। ਇਸ ਦੌਰਾਨ ਜਦ ਉਹ ਬਠਿੰਡਾ ਰੋਡ 'ਤੇ ਸੂਏ ਕੋਲ ਪੁੱਜਾ ਤਾਂ ਢਿੱਲਵਾਂ ਕਲਾਂ ਵੱਲੋਂ ਮੋਟਰਸਾਈਕਲ 'ਤੇ ਆ ਰਹੇ ਬਹਾਦਰ ਸਿੰਘ ਪੁੱਤਰ ਦੇਸਰਾਜ ਸਿੰਘ ਵਾਸੀ ਦੁਆਰੇਆਣਾ ਰੋਡ ਕੋਟਕਪੂਰਾ ਦੀ ਉਸ ਦੇ ਮੋਟਰਸਾਈਕਲ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ ਚਮਕੌਰ ਸਿੰਘ ਦੀ ਮੌਤ ਹੋ ਗਈ, ਜਦਕਿ ਬਹਾਦਰ ਸਿੰਘ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਲਿਜਾਇਆ ਗਿਆ, ਜਿਥੋਂ ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ। 
ਇਸ ਸਬੰਧੀ ਤਫ਼ਤੀਸ਼ੀ ਅਧਿਕਾਰੀ ਚਮਕੌਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਚਮਕੌਰ ਸਿੰਘ ਦੀ ਪਤਨੀ ਮਨਪ੍ਰੀਤ ਕੌਰ ਦੇ ਬਿਆਨਾਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਹੈ। 


Related News