ਛੱਠ ਪੂਜਾ ਤੋਂ ਪਰਤ ਰਹੀ ਬਿਰਧ ਔਰਤ ਨੂੰ ਮੋਟਰਸਾਈਕਲ ਸਵਾਰ ਨੇ ਮਾਰੀ ਟੱਕਰ, ਮੌਤ

Sunday, Oct 29, 2017 - 02:18 AM (IST)

ਛੱਠ ਪੂਜਾ ਤੋਂ ਪਰਤ ਰਹੀ ਬਿਰਧ ਔਰਤ ਨੂੰ ਮੋਟਰਸਾਈਕਲ ਸਵਾਰ ਨੇ ਮਾਰੀ ਟੱਕਰ, ਮੌਤ

ਲੁਧਿਆਣਾ(ਪੰਕਜ)- ਛੱਠ ਪੂਜਾ ਕਰ ਕੇ ਪਰਿਵਾਰ ਨਾਲ ਵਾਪਸ ਘਰ ਪਰਤ ਰਹੀ ਇਕ ਬਿਰਧ ਔਰਤ ਦੀ ਤੇਜ਼ ਰਫਤਾਰ ਬੁਲੇਟ ਮੋਟਰਸਾਈਕਲ ਸਵਾਰ ਵੱਲੋਂ ਮਾਰੀ ਟੱਕਰ ਨਾਲ ਘਟਨਾ ਵਾਲੀ ਜਗ੍ਹਾ 'ਤੇ ਹੀ ਮੌਤ ਹੋ ਗਈ। ਪੁਲਸ ਨੇ ਚਾਲਕ ਖਿਲਾਫ ਕੇਸ ਦਰਜ ਕਰ ਲਿਆ ਹੈ। ਥਾਣਾ ਡਾਬਾ ਅਧੀਨ ਪੈਂਦੇ ਗੁਰੂ ਗੋਬਿੰਦ ਸਿੰਘ ਨਗਰ ਨਿਵਾਸੀ ਵਿਨੋਦ ਕੁਮਾਰ ਪੁੱਤਰ ਸੇਵਕ ਰਾਮ ਨੇ ਦਿੱਤੀ ਸ਼ਿਕਾਇਤ 'ਚ ਦੋਸ਼ ਲਾਇਆ ਕਿ ਉਸ ਦੀ ਮਾਤਾ ਜਨਕ ਦੁਲਾਰੀ ਛੱਠ ਪੂਜਾ ਕਰ ਕੇ ਜਦੋਂ ਵਾਪਸ ਘਰ ਆ ਰਹੀ ਸੀ ਤਾਂ ਵੀਰ ਪੈਲੇਸ ਕੋਲ ਤੇਜ਼ ਰਫਤਾਰ ਬੁਲੇਟ ਮੋਟਰਸਾਈਕਲ ਸਵਾਰ ਮਨਵਰ ਸਿੰਘ ਪੁੱਤਰ ਗੁਰਜੋਤ ਸਿੰਘ ਨਿਵਾਸੀ ਮਾਡਲ ਟਾਊਨ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਨੂੰ ਸੌਂਪ ਦਿੱਤੀ ਹੈ। ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।


Related News