ਬੱਸ ਅਤੇ ਕਾਰ ਦੀ ਟੱਕਰ ਨਾਲ ਵਾਪਰਿਆਂ ਦਰਦਨਾਕ ਹਾਦਸਾ, ਇਕ ਦੀ ਮੌਤ
Monday, Oct 30, 2017 - 03:56 PM (IST)
ਜ਼ੀਰਾ (ਸਤੀਸ਼, ਅਕਾਲੀਆਂ ਵਾਲਾ) - ਅੰਮ੍ਰਿਤਸਰ ਨੈਸ਼ਨਲ ਹਾਈਵੇ ਨੰਬਰ-54 'ਚ ਪੈਂਦੇ ਪਿੰਡ ਮਨਸੀਆ ਕਲਾਂ ਦੇ ਨੇੜੇ ਅੱਜ ਸਵੇਰੇ ਇਕ ਦਰਦਨਾਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ। ਇਸ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 2 ਗੰਭੀਰ ਤੌਰ 'ਤੇ ਜ਼ਖਮੀ ਹਨ। ਜ਼ਖਮੀਆਂ ਨੂੰ ਇਲਾਜ ਲਈ ਜ਼ੀਰਾ ਦੇ ਸਿਵਲ ਹਸਪਤਾਲ 'ਚ ਦਾਖਿਲ ਕਰਵਾਇਆ ਗਿਆ ਹੈ ਪਰ ਹਾਲਤ ਜ਼ਿਆਦਾ ਖਰਾਬ ਹੋਣ 'ਤੇ ਡਾਕਟਰਾਂ ਨੇ ਉਨ੍ਹਾਂ ਨੂੰ ਡੀ. ਐੱਮ. ਸੀ. ਲੁਧਿਆਣਾ ਵਿਖੇ ਰੈਫਰ ਕਰ ਦਿੱਤਾ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਈਵੇ ਨੰਬਰ 54 ਜੋ ਉਸਾਰੀ ਅਧੀਨ ਚੱਲ ਰਿਹਾ ਹੈ ਕਿ ਮਖੂ ਜ਼ੀਰਾ ਰੋਡ 'ਤੇ ਸਥਿਤ ਪਿੰਡ ਮਲਸੀਆਂ ਨਜ਼ਦੀਕ ਵਨਵੇਅ ਵਹਿਕਲ ਚੱਲਣ ਕਾਰਨ ਸੰਘਣੀ ਧੁੰਦ ਕਾਰਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆ ਰਹੀ ਟੂਰਿਸਟ ਬੱਸ ਜੋ ਗੁਜਰਾਤ ਦੇ ਯਾਤਰੂਆ ਨੂੰ ਲੈ ਕੇ ਜ਼ੀਰਾ ਵੱਲ ਆ ਰਹੀ ਸੀ ਅਤੇ ਦੂਜੇ ਪਾਸੇ ਜ਼ੀਰਾ ਤੋਂ ਮਖੂ ਵੱਲ ਜਾ ਰਹੀ ਮਹਿੰਦਰਾ ਲੋਗਇੰਨ ਕਾਰ ਨੰਬਰ ਪੀ ਬੀ ਦਰਮਿਆਨ ਜ਼ਬਰਦਸਤ ਟੱਕਰ ਹੋ ਗਈ , ਇਸ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਅਮਨਦੀਪ ਸਿੰਘ ਵਾਸੀਆਨ ਮੁੱਲਾਪੁਰ ਲੁਧਿਆਣਾ ਗੰਭੀਰ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦਾ ਗਿਆ, ਜਿਥੇ ਜਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਕਾਰ ਚਾਲਕ ਹਰਪ੍ਰੀਤ ਸਿੰਘ ਦੀ ਮੌਤ ਹੋ ਗਈ। ਜਦੋ ਕਿ ਸੁਵਿੰਦਰ ਸਿੰਘ, ਅਮਨਦੀਪ ਸਿੰਘ ਦੀ ਹਾਲਤ ਨਾਜ਼ੁਕ ਦੇਖ਼ਦਿਆ ਡੀ. ਐਮ. ਸੀ ਲੁਧਿਆਣਾ ਵਿਖੇ ਰੈਫ਼ਰ ਕਰ ਦਿੱਤਾ ਗਿਆ। ਬੱਸ 'ਚ ਸਵਾਰ ਸ਼ਰਧਾਲੂਆ ਦੇ ਮਾਮੂਲੀ ਸੱਟਾਂ ਲੱਗ ਗਈਆਂ ਸਨ ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਬਾਅਦ ਗੁਜਰਾਤ ਲਈ ਰਵਾਨਾ ਕਰ ਦਿੱਤਾ। ਪੁਲਸ ਥਾਣਾ ਸਦਰ ਏ. ਐਸ. ਆਈ. ਵਣ ਸਿੰਘ ਨੇ ਦੱਸਿਆ ਕਿ ਦੋਵਾਂ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਬੱਸ ਡਰਾਇਵਰ ਮੌਕੇ 'ਤੇ ਫਰਾਰ ਹੋ ਗਿਆ।
