ਮੋਟਰਸਾਈਕਲਾਂ ਦੀ ਟੱਕਰ ''ਚ ਔਰਤ ਸਣੇ 2 ਦੀ ਮੌਤ, ਇਕ ਜ਼ਖਮੀ
Saturday, Nov 04, 2017 - 07:21 AM (IST)

ਬਰਨਾਲਾ(ਵਿਵੇਕ ਸਿੰਧਵਾਨੀ, ਰਵੀ)- 2 ਮੋਟਰਸਾਈਕਲਾਂ ਦੀ ਟੱਕਰ 'ਚ 2 ਵਿਅਕਤੀਆਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ ਚਾਲਕ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਮਹਿਤਾ ਬਠਿੰਡਾ ਵੱਲੋਂ ਬਰਨਾਲਾ ਆ ਰਿਹਾ ਸੀ ਕਿ ਹੰਡਿਆਇਆ ਕੋਲ ਦੂਜੇ ਮੋਟਰਸਾਈਕਲ ਨਾਲ ਉਸ ਦੀ ਟੱਕਰ ਹੋ ਗਈ, ਜਿਸ ਕਾਰਨ ਹਰਮਨਪ੍ਰੀਤ ਸਿੰਘ ਤੇ ਦੂਜੇ ਮੋਟਰਸਾਈਕਲ 'ਤੇ ਸਵਾਰ ਜਸਪ੍ਰੀਤ ਕੌਰ ਜਿਸ ਨੂੰ ਪਿੱਛੋਂ ਆ ਰਹੀ ਤੇਜ਼ ਰਫਤਾਰ ਗੱਡੀ ਨੇ ਕੁਚਲ ਦਿੱਤਾ, ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂਕਿ ਹਾਦਸੇ 'ਚ ਇਕ ਹੋਰ ਜ਼ਖਮੀ ਰਣਜੀਤ ਸਿੰਘ ਨੂੰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਹਾਲਤ 'ਚ ਸੁਧਾਰ ਹੈ।
ਸੁੱਕੇ ਸੂਏ 'ਚ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਹਲਾਕ
ਮੋਟਰਸਾਈਕਲ ਸਣੇ ਸੂਏ ਵਿਚ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਸਿਵਲ ਹਸਪਤਾਲ ਵਿਖੇ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਪੱਖੋ ਕੈਂਚੀਆਂ ਦੇ ਇੰਚਾਰਜ ਸਬ-ਇੰਸਪੈਕਟਰ ਅਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਰਮਜੀਤ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਚੀਮਾ ਪਿਛਲੀ ਸ਼ਾਮ ਕਰੀਬ 7.30 ਵਜੇ ਆਪਣੇ ਕੰਮ ਤੋਂ ਘਰ ਆ ਰਿਹਾ ਸੀ ਕਿ ਸੂਏ 'ਤੇ ਬਣੇ ਆਰਜ਼ੀ ਪੁਲ 'ਤੇ ਉਸ ਦਾ ਮੋਟਰਸਾਈਕਲ ਸਲਿੱਪ ਹੋ ਗਿਆ, ਜਿਸ ਕਾਰਨ ਉਹ ਸੁੱਕੇ ਸੂਏ ਵਿਚ ਡਿੱਗ ਗਿਆ। ਉਸ ਨੂੰ ਆਜ਼ਾਦ ਸਪੋਰਟਸ ਕਲੱਬ ਚੀਮਾ ਦੇ ਮੈਂਬਰਾਂ ਨੇ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਸ ਨੇ ਮ੍ਰਿਤਕ ਦੇ ਭਰਾ ਗੋਬਿੰਦ ਸਿੰਘ ਦੇ ਬਿਆਨਾਂ ਦੇ ਆਧਾਰ
'ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕਰ ਦਿੱਤੀ ਹੈ।