ਸੜਕ ਹਾਦਸੇ ''ਚ ਨੌਜਵਾਨ ਦੀ ਮੌਤ
Sunday, Nov 05, 2017 - 02:15 AM (IST)

ਸਰਦੂਲਗੜ੍ਹ(ਚੋਪੜਾ)-ਪਿੰਡ ਰਾਮਾਨੰਦੀ ਕੋਲ ਵਾਪਰੇ ਸੜਕ ਹਾਦਸੇ 'ਚ ਜਗਦੀਪ ਸਿੰਘ (32) ਪੁੱਤਰ ਛਿੰਦਰ ਸਿੰਘ ਵਾਸੀ ਝੁਨੀਰ ਦੀ ਮੌਤ ਹੋ ਗਈ। ਇਸ ਸਬੰਧੀ ਤਫਤੀਸ਼ ਅਫਸਰ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਜਗਦੀਪ ਸਿੰਘ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਰਾਮਾਨੰਦੀ ਤੋਂ ਵਾਪਸ ਝੁਨੀਰ ਆ ਰਿਹਾ ਸੀ ਕਿ ਅਚਾਨਕ ਮੋਟਰਸਾਈਕਲ ਟਾਹਲੀ 'ਚ ਵੱਜਣ ਕਾਰਨ ਉਸ ਦੀ ਮੌਤ ਹੋ ਗਈ। ਪੁਲਸ ਥਾਣਾ ਝੁਨੀਰ ਨੇ ਮ੍ਰਿਤਕ ਦੀ ਪਤਨੀ ਸੁਖਜੀਤ ਕੌਰ ਦੇ ਬਿਆਨ ਦੇ ਆਧਾਰ 'ਤੇ 174 ਦੀ ਕਾਰਵਾਈ ਕਰ ਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।