ਸੰਘਣੀ ਧੁੰਦ ਕਾਰਨ ਹੋਏ ਸੜਕ ਹਾਦਸੇ ''ਚ 1 ਜ਼ਖਮੀ

Thursday, Nov 09, 2017 - 02:46 PM (IST)

ਸੰਘਣੀ ਧੁੰਦ ਕਾਰਨ ਹੋਏ ਸੜਕ ਹਾਦਸੇ ''ਚ 1 ਜ਼ਖਮੀ

ਜਲਾਲਾਬਾਦ (ਨਿਖੰਜ ) - ਸੰਘਣੀ ਧੁੰਦ ਕਾਰਨ ਫਾਜ਼ਿਲਕਾ-ਫਿਰੋਜ਼ਪੁਰ ਮਾਰਗ 'ਤੇ ਪੈਂਦੇ ਪਿੰਡ ਲੱਧੂ ਵਾਲਾ ਹਿਠਾੜ੍ਹ ਨੇੜੇ ਸਵੇਰੇ ਮੋਟਰਸਾਈਕਲ ਅਤੇ ਕੈਂਟਰ ਵਿਚਾਲੇ ਹੋਏ ਟੱਕਰ 'ਚ ਇਕ ਵਿਅਕਤੀ ਦੇ ਗੰਭੀਰ ਰੂਪ 'ਚ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਨਿਰਮਲ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਟਿਵਾਨਾਂ ਕਲਾਂ ਜੋ ਵੀਰਵਾਰ ਦੀ ਸਵੇਰੇ ਆਪਣੇ ਮੋਟਰਸਾਈਕਲ 'ਤੇ ਪਿੰਡ ਘੁਬਾਇਆ ਵਿਖੇ ਕਿਸੇ ਕੰਮ ਲਈ ਜਾ ਰਿਹਾ ਸੀ ਤਾਂ ਜਦੋਂ ਉਹ ਪਿੰਡ ਲੱਧੂਵਾਲਾ ਹਿਠਾੜ੍ਹ ਦੇ ਕੋਲ ਪੁੱਜਾ ਤਾਂ ਸੰਘਣੀ ਧੁੰਦ ਹੋਣ ਕਾਰਨ ਸਾਹਮਣੇ ਤੋਂ ਆ ਰਹੇ ਤੇਜ ਰਫਤਾਰ ਕੈਂਟਰ ਚਾਲਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ ਨਾਲ ਮੋਟਰਸਾਈਕਲ ਬੇਕਾਬੂ ਹੋ ਕੇ ਸੜਕ 'ਤੇ ਡਿੱਗ ਪਿਆ ਅਤੇ ਵਾਹਨ ਚਾਲਕ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਜਿਸਨੂੰ ਆਸਪਾਸ ਦੇ ਲੋਕਾਂ ਨੇ ਇਲਾਜ ਲਈ ਜਲਾਲਾਬਾਦ ਦੇ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਦਕਿ ਉਕਤ ਵਿਅਕਤੀ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਇਲਾਜ ਲਈ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ। ਇਸ ਹਾਦਸੇ 'ਚ ਮੋਟਰਸਾਈਕਲ ਦਾ ਵੀ ਕਾਫੀ ਨੁਕਸਾਨ ਹੋਇਆ ਹੈ।


Related News