ਜਲੰਧਰ 'ਚ ਚੜ੍ਹਦੀ ਸਵੇਰ ਵਾਪਰਿਆ ਦਰਦਨਾਕ ਹਾਦਸਾ, ਇਕ ਦੀ ਮੌਤ

11/15/2017 1:00:43 PM

ਜਲੰਧਰ - ਸਥਾਨਕ ਪਟੇਲ ਚੌਂਕ 'ਚ 2 ਆਟੋ ਰਿਕਸ਼ਾ ਦੀ ਟੱਕਰ ਹੋਣ ਨਾਲ ਇਕ ਵਿਅਕਤੀ ਦੇ ਮੌਤ ਹੋ ਗਈ, ਜਦੋਂਕਿ ਕੁਝ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਭਾਨੁ ਦਾਸ ਪੁੱਤਰ ਅੰਨਾ ਦਾਸ ਵਾਸੀ ਮਹਾਰਾਸ਼ਟਰ ਦੇ ਰੂਪ 'ਚ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਖਮੀ ਹਾਲਤ 'ਚ ਆਟੋ ਚਾਲਕ ਗੁਰਦੇਵ ਸਿੰਘ ਨੇ ਦੱਸਿਆ ਕਿ ਉਹ ਬੱਸ ਸਟੈਂਡ ਤੋਂ ਮਹਾਰਾਸ਼ਟਰ ਦੀਆਂ ਸਵਾਰੀਆਂ ਲੈ ਕੇ ਪਟੇਲ ਚੌਂਕ ਨੇੜੇ ਸਥਿਤ ਸੰਤ ਨਿਰੰਕਾਰੀ ਭਵਨ ਆ ਰਿਹਾ ਸੀ ਕਿ ਪਟੇਲ ਚੌਂਕ 'ਚ ਸਾਹਮਣੇ ਤੋਂ ਆ ਰਹੇ ਤੇਜ਼ ਰਫਤਾਰ ਆਟੋ ਚਾਲਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਨਾਲ ਆਟੋ ਪਲਟ ਗਿਆ ਅਤੇ ਆਟੋ ਦੇ ਹੇਠਾਂ ਆਉਣ ਨਾਲ ਇਕ ਵਿਅਕਤੀ ਭਾਨੁਦਾਸ (69) ਦੀ ਮੌਤ ਹੋ ਗਈ, ਜਦਕਿ ਬਾਕੀ ਸਵਾਰੀਆਂ ਜ਼ਖਮੀ ਹੋ ਗਈਆਂ। ਘਟਨਾ ਵਾਲੀ ਸਥਾਨ 'ਤੇ ਮੌਕੇ 'ਤੇ ਪਹੁੰਚੇ ਏ. ਐਸ. ਆਈ. ਰਾਜੇਂਦਰ ਸਿੰਘ ਨੇ ਕਿਹਾ ਕਿ ਇਸ ਹਾਦਸੇ 'ਚ ਇਕ ਦੀ ਮੌਤ ਅਤੇ ਬਾਕੀ ਸਵਾਰੀਆਂ ਜ਼ਖਮੀ ਹੋ ਗਈਆਂ ਹਨ। ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ 'ਚ ਲੈਣ ਤੋਂ ਬਾਅਦ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਮਾਮਲੇ 'ਚ ਆਟੋ ਚਾਲਕ ਨੂੰ ਰਾਊੁਂਡਅਪ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।