ਦਰਦਨਾਕ ਸੜਕ ਹਾਦਸੇ ''ਚ ਇਕ ਦੀ ਮੌਤ

Thursday, Nov 16, 2017 - 06:58 AM (IST)

ਦਰਦਨਾਕ ਸੜਕ ਹਾਦਸੇ ''ਚ ਇਕ ਦੀ ਮੌਤ

ਬਰਨਾਲਾ(ਵਿਵੇਕ ਸਿੰਧਵਾਨੀ, ਰਵੀ)- ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਿਵਲ ਹਸਪਤਾਲ ਬਰਨਾਲਾ ਵਿਖੇ ਜਾਣਕਾਰੀ ਦਿੰਦਿਆਂ ਦਿਲਬਾਗ ਸਿੰਘ ਪੁੱਤਰ ਜਸਦੀਪ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਜਸਵਿੰਦਰ ਸਿੰਘ (25) ਪੁੱਤਰ ਜੀਤ ਸਿੰਘ ਵਾਸੀ ਪੱਖੋ ਕਲਾਂ ਤੇ ਹੋਰ ਆਪਣੇ ਪਿੰਡ ਤੋਂ ਸ਼ਹਿਰ ਬਰਨਾਲਾ ਵੱਲ ਆ ਰਹੇ ਸੀ ਤਾਂ ਕਿਸੇ ਕਾਰਨ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਕਾਰ ਚਾਲਕ ਜਸਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਰਘੁਵੀਰ ਸਿੰਘ ਦੀ ਹਾਲਤ ਗੰਭੀਰ ਬਣੀ ਹੋਈ ਹੈ।


Related News