ਮੋਟਰਸਾਈਕਲ ਅਤੇ ਐਕਟਿਵਾ ਦੀ ਟੱਕਰ ''ਚ ਔਰਤ ਦੀ ਮੌਤ, ਤਿੰਨ ਜ਼ਖਮੀ

11/28/2017 2:52:44 AM

ਬੁਢਲਾਡਾ(ਬਾਂਸਲ)-ਵਿਆਹ ਸਮਾਗਮ 'ਚੋਂ ਪਰਿਵਾਰ ਨਾਲ ਸ਼ਾਮਲ ਹੋ ਕੇ ਵਾਪਸ ਪਰਤ ਰਹੀ ਐਕਟਿਵਾ ਸਵਾਰ ਜਸਵੀਰ ਕੌਰ(52) ਦੀ ਸਾਹਮਣੇ ਆ ਰਹੇ ਮੋਟਰਸਾਈਕਲ ਸਵਾਰ ਨਾਲ ਟੱਕਰ ਉਪਰੰਤ ਜਿਥੇ ਜਸਵੀਰ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਉਥੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਬੁਢਲਾਡਾ ਦਾਖਲ ਕਰਵਾਇਆ ਗਿਆ ਜਿਥੇ ਤਿੰਨੇ ਨੌਜਵਾਨਾਂ ਦੀ ਹਾਲਤ ਗੰਭੀਰ ਹੋਣ ਕਾਰਨ ਮਾਨਸਾ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ। ਸਹਾਇਕ ਥਾਣੇਦਾਰ ਗੁਰਦਰਸ਼ਨ ਸਿੰਘ ਮਾਨ ਨੇ ਦੱਸਿਆ ਕਿ ਮ੍ਰਿਤਕ ਮਹਿਲਾ ਦਾ ਪੋਸਟਮਾਰਟਮ ਕਰਨ ਉਪਰੰਤ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਹੈ।