ਬੱਸ ਚਾਲਕ ਨੇ ਮੋਟਰਸਾਈਕਲ ਚਾਲਕ ਨੂੰ ਮਾਰੀ ਟੱਕਰ, ਮੌਤ

Sunday, Dec 03, 2017 - 05:08 AM (IST)

ਬੱਸ ਚਾਲਕ ਨੇ ਮੋਟਰਸਾਈਕਲ ਚਾਲਕ ਨੂੰ ਮਾਰੀ ਟੱਕਰ, ਮੌਤ

ਸਾਹਨੇਵਾਲ(ਜਗਰੂਪ)-ਇਕ ਬੱਸ ਚਾਲਕ ਵੱਲੋਂ ਟੱਕਰ ਮਾਰਨ ਤੋਂ ਬਾਅਦ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਥਾਣਾ ਸਾਹਨੇਵਾਲ ਦੀ ਪੁਲਸ ਨੇ ਮ੍ਰਿਤਕ ਦੇ ਚਚੇਰੇ ਭਰਾ ਦੇ ਬਿਆਨਾਂ 'ਤੇ ਅਣਪਛਾਤੇ ਬੱਸ ਚਾਲਕ ਖਿਲਾਫ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਹੈ। ਮ੍ਰਿਤਕ ਦੀ ਪਛਾਣ ਰੇਸ਼ਮ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਰਾਮਪੁਰ, ਲੁਧਿਆਣਾ ਦੇ ਰੂਪ 'ਚ ਹੋਈ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਨਛੱਤਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਰਾਮਪੁਰ ਨੇ ਦੱਸਿਆ ਕਿ ਉਹ ਅਤੇ ਉਸਦੇ ਚਾਚੇ ਦਾ ਲੜਕਾ ਰੇਸ਼ਮ ਸਿੰਘ ਆਪਣੇ-ਆਪਣੇ ਮੋਟਰਸਾਈਕਲਾਂ 'ਤੇ ਕੰਮ 'ਤੇ ਜਾ ਰਹੇ ਸਨ। ਰਸਤੇ 'ਚ ਦਿੱਲੀ ਜੀ. ਟੀ. ਰੋਡ 'ਤੇ ਉਬਰਾਏ ਹਸਪਤਾਲ ਦੇ ਸਾਹਮਣੇ ਇਕ ਬੱਸ ਚਾਲਕ ਨੇ ਕਥਿਤ ਲਾਪ੍ਰਵਾਹੀ ਨਾਲ ਰੇਸ਼ਮ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਨੇ ਉਕਤ ਬੱਸ ਚਾਲਕ ਦੇ ਖਿਲਾਫ ਮੁਕੱਦਮਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਆਰੰਭ ਕੀਤੀ ਹੈ।


Related News