ਕਾਰ-ਮੋਟਰਸਾਈਕਲ ਦੀ ਟੱਕਰ ''ਚ ਮਾਮੇ-ਭਾਣਜੇ ਦੀ ਮੌਤ
Friday, Dec 22, 2017 - 02:11 AM (IST)
ਅਬੋਹਰ(ਭਾਰਦਵਾਜ)-ਵੀਰਵਾਰ ਸ਼ਾਮ ਸੀਤੋ ਰੋਡ 'ਤੇ ਹੋਏ ਸੜਕ ਹਾਦਸੇ ਦੌਰਾਨ ਕਾਰ ਅਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਮਾਮੇ-ਭਾਣਜੇ ਦੀ ਮੌਤ ਹੋ ਗਈ। ਘਟਨਾ ਉਪਰੰਤ ਕਾਰ ਚਾਲਕ ਕਾਰ ਛੱਡ ਕੇ ਫਰਾਰ ਹੋ ਗਿਆ ਜਦਕਿ ਸੀਤੋ ਚੌਕੀ ਪੁਲਸ ਨੇ ਦੋਵੇਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ ਅਤੇ ਕਾਰ ਨੂੰ ਕਬਜ਼ੇ 'ਚ ਲੈ ਲਿਆ। ਜਾਣਕਾਰੀ ਅਨੁਸਾਰ ਪਿੰਡ ਖੈਰਪੁਰ ਨਿਵਾਸੀ ਮੰਗੀ ਲਾਲ (40) ਆਪਣੇ ਭਾਣਜੇ ਵਿਨੋਦ (30) ਨਾਲ ਪਿੰਡ ਸੁਖਚੈਨ ਦੀ ਗਊਸ਼ਾਲਾ ਤੋਂ ਗਾਂ ਦੇਖ ਕੇ ਵਾਪਸ ਜਾ ਰਿਹਾ ਸੀ ਕਿ ਜਦੋਂ ਪਿੰਡ ਦੇ ਨਜ਼ਦੀਕ ਪਹੁੰਚੇ ਤਾਂ ਤੇਜ਼ ਰਫਤਾਰ ਕਾਰ ਚਾਲਕ ਨੇ ਉਨ੍ਹਾਂ ਨੂੰ ਕੁਚਲ ਦਿੱਤਾ, ਜਿਸ ਨਾਲ ਵਿਨੋਦ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਮੰਗੀ ਲਾਲ ਨੇ ਸੀਤੋ ਗੁੰਨੋ ਦੇ ਹਸਪਤਾਲ 'ਚ ਦਮ ਤੋੜ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਚੌਕੀ ਇੰਚਾਰਜ ਬਲਵੀਰ ਸਿੰਘ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਅਤੇ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ। ਖਬਰ ਲਿਖੇ ਜਾਣ ਤੱਕ ਮਾਮਲਾ ਦਰਜ ਨਹੀਂ ਹੋਇਆ ਸੀ।
