ਸੜਕ ਹਾਦਸੇ ''ਚ ਇਕ ਦੀ ਮੌਤ ; ਕਈ ਜ਼ਖਮੀ

Saturday, Jan 13, 2018 - 01:51 AM (IST)

ਫਿਰੋਜ਼ਪੁਰ(ਕੁਮਾਰ, ਮਲਹੋਤਰਾ)—ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਟਰੈਕਟਰ ਚਲਾਉਂਦੇ ਹੋਏ ਮੋਟਰਸਾਈਕਲ ਨੂੰ ਟੱਕਰ ਮਾਰਨ ਅਤੇ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਤੇ ਦੂਸਰੇ ਦੇ ਜ਼ਖਮੀ ਹੋਣ ਦੇ ਦੋਸ਼ 'ਚ ਥਾਣਾ ਮਮਦੋਟ ਦੀ ਪੁਲਸ ਨੇ ਅਣਪਛਾਤੇ ਟਰੈਕਟਰ ਚਾਲਕ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਸੁਰਜੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਪੋਜੋ ਕੇ ਉਤਾੜ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੋਸ਼ ਲਾਇਆ ਕਿ ਉਸ ਦੇ ਲੜਕੇ ਬਲਵਿੰਦਰ ਸਿੰਘ ਤੇ ਗੁਰਮੇਜ ਸਿੰਘ ਭੱਠੇ ਤੋਂ ਕੰਮ ਕਰ ਕੇ ਜਦ ਮੋਟਰਸਾਈਕਲ 'ਤੇ ਵਾਪਸ ਆ ਰਹੇ ਸਨ ਤਾਂ ਪਿੰਡ ਅਨੈਤ ਕੇ ਦੇ ਕੋਲ ਇਕ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਨੇ ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਟਰੈਕਟਰ ਚਲਾਉਂਦੇ ਹੋਏ ਗਲਤ ਸਾਈਡ ਤੋਂ ਆ ਕੇ ਉਸ ਦੇ ਲੜਕੇ ਦੇ ਮੋਟਰਸਾਈਕਲ ਵਿਚ ਮਾਰਿਆ ਤੇ ਇਸ ਹਾਦਸੇ ਦੌਰਾਨ ਬਲਵਿੰਦਰ ਸਿੰਘ ਦੀ ਮੌਤ ਹੋ ਗਈ ਤੇ ਗੁਰਮੇਜ ਸਿੰਘ ਜ਼ਖਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਨੇ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਖਿਲਾਫ ਮੁਕੱਦਮਾ ਦਰਜ ਕਰ ਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਪਿੰਡ ਬਾਹਮਣੀ ਵਾਲਾ ਨਜ਼ਦੀਕ ਅੱਜ ਸਵੇਰੇ ਇਕ ਕੈਂਟਰ ਤੇ ਸ਼ਰਾਬ ਠੇਕੇਦਾਰਾਂ ਦੀ ਪਿਕਅਪ ਗੱਡੀ ਸਾਈਡ ਲੱਗਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਘਟਨਾ 'ਚ ਜਿਥੇ ਗੱਡੀ ਨੁਕਸਾਨੀ ਗਈ, ਉਥੇ ਗੱਡੀ ਦਾ ਚਾਲਕ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਤੁਰੰਤ ਹੀ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਤਾਰਾ ਕੈਟਲ ਫੀਡ ਦਾ ਕੈਂਟਰ ਨੰਬਰ-ਪੀ.ਬੀ. 13 ਜ਼ੈੱਡ-8765 ਜੋ ਫੀਡ ਨਾਲ ਭਰਿਆ ਹੋਇਆ ਸੀ, ਪਿੰਡ ਟਿੰਡਾਵਾਲਾ ਤੋਂ ਜਲਾਲਾਬਾਦ ਵਲ ਆ ਰਿਹਾ ਸੀ। ਇਸ ਦੌਰਾਨ ਦੂਜੇ ਪਾਸੇ ਸ਼ਰਾਬ ਠੇਕੇਦਾਰਾਂ ਦੀ ਗੱਡੀ ਨੰਬਰ ਪੀ.ਬੀ.-13 ਵਾਈ-9203 ਦੀ ਸਾਈਡ ਲੱਗਣ ਨਾਲ ਟੱਕਰ ਹੋ ਗਈ। ਇਸ ਘਟਨਾ 'ਚ ਪਿਕਅਪ ਗੱਡੀ ਨੁਕਸਾਨੀ ਗਈ ਤੇ ਗੱਡੀ ਦਾ ਚਾਲਕ ਵੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਜਲਦੀ ਹੀ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਤੇ ਬਾਅਦ 'ਚ ਫਰੀਦਕੋਟ ਰੈਫਰ ਕਰ ਦਿੱਤਾ ਗਿਆ।


Related News