ਤੇਜ਼ ਰਫਤਾਰ ਸਕਾਰਪੀਓ ਪਲਟਣ ਕਾਰਨ ਨੌਜਵਾਨ ਦੀ ਮੌਤ

01/18/2018 7:38:15 AM

ਤਪਾ ਮੰਡੀ(ਸ਼ਾਮ,ਗਰਗ)-ਅੱਜ ਬਾਅਦ ਦੁਪਹਿਰ 12 ਵਜੇ ਦੇ ਕਰੀਬ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਪਿੰਡ ਘੁੰਨਸ ਦੇ ਨਜ਼ਦੀਕ ਤੇਜ਼ ਰਫਤਾਰ ਸਕਾਰਪੀਓ ਦੇ ਖਤਾਨਾਂ 'ਚ ਪਲਟ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦਾ ਦਰਦਨਾਕ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪਿੰਡ ਘੁੜੈਲਾ ਦਾ ਨੌਜਵਾਨ ਸੰਦੀਪ ਸਿੰਘ ਉਰਫ ਸੋਨੀ ਪੁੱਤਰ ਰਣਜੀਤ ਸਿੰਘ ਪਿੰਡ ਤੋਂ ਸਕਾਰਪੀਓ ਚਲਾ ਕੇ ਬਰਨਾਲਾ ਵੱਲ ਜਾ ਰਿਹਾ ਸੀ ਤਾਂ ਤੇਜ਼ ਰਫਤਾਰ ਸਕਾਰਪੀਓ ਬੇਕਾਬੂ ਹੋ ਕੇ ਪਲਟਣ ਕਾਰਨ ਡਿਵਾਈਡਰਾਂ ਉਪਰੋਂ ਦੀ ਪਲਟਦੀ ਹੋਈ ਦੂਸਰੀ ਸਾਈਡ ਖਤਾਨਾਂ 'ਚ ਜਾ ਪਲਟੀ ਤਾਂ ਜ਼ਖਮੀ ਸੋਨੀ ਨੇ ਇਹ ਘਟਨਾ ਆਪਣੇ ਪਿੰਡ ਪਰਿਵਾਰਕ ਮੈਂਬਰਾਂ ਨੂੰ ਦੱਸੀ, ਜਿਨ੍ਹਾਂ ਨੇ ਉਸ ਨੂੰ ਸਿਵਲ ਹਸਪਤਾਲ ਬਰਨਾਲਾ ਦਾਖਲ ਕਰਵਾਇਆ ਪਰ ਗੰਭੀਰ ਹਾਲਤ ਦੇਖਦਿਆਂ ਡਾਕਟਰਾਂ ਨੇ ਡੀ. ਐੱਮ. ਸੀ. ਲੁਧਿਆਣਾ ਵਿਖੇ ਰੈਫਰ ਕਰ ਦਿੱਤਾ ਪਰ ਜ਼ਖਮਾਂ ਦੀ ਤਾਬ ਨਾ ਝੱਲਦੇ ਹੋਏ 4 ਵਜੇ ਦੇ ਕਰੀਬ ਦਮ ਤੋੜ ਗਿਆ। 


Related News