ਸੜਕ ਹਾਦਸੇ ''ਚ ਬਜ਼ੁਰਗ ਦੀ ਮੌਤ
Friday, Jan 26, 2018 - 05:29 AM (IST)
ਲੁਧਿਆਣਾ(ਰਿਸ਼ੀ)-ਥਾਣਾ ਸਰਾਭਾ ਨਗਰ ਦੇ ਇਲਾਕੇ ਵੇਰਕਾ ਮਿਲਕ ਪਲਾਂਟ ਨੇੜੇ ਬੁੱਧਵਾਰ ਦੇਰ ਰਾਤ ਨੂੰ ਸੜਕ ਹਾਦਸੇ 'ਚ ਇਕ ਬਜ਼ੁਰਗ ਦੀ ਮੌਤ ਹੋ ਗਈ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖ ਦਿੱਤੀ। ਵੀਰਵਾਰ ਨੂੰ ਬੇਟੇ ਸਪਿੰਦਰ ਸਿੰਘ ਦੇ ਬਿਆਨ 'ਤੇ ਧਾਰਾ 174 ਤਹਿਤ ਕਾਰਵਾਈ ਕਰ ਕੇ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ।ਜਾਣਕਾਰ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਸਮਿਤ ਸੂਦ ਅਨੁਸਾਰ ਮ੍ਰਿਤਕ ਦੀ ਪਛਾਣ ਭੁਪਿੰਦਰ ਸਿੰਘ (72) ਨਿਵਾਸੀ ਜੀਵਨ ਪ੍ਰੀਤ ਨਗਰ ਦੇ ਤੌਰ 'ਤੇ ਹੋਈ ਹੈ। ਹੁਣ ਤੱਕ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਉਹ ਆਪਣੀ ਸਕੂਟਰੀ 'ਤੇ ਜਾ ਰਿਹਾ ਸੀ ਕਿ ਵੇਰਕਾ ਮਿਲਕ ਪਲਾਂਟ ਨੇੜੇ ਸਕੂਟਰੀ ਬੇਕਾਬੂ ਹੋ ਕੇ ਪਲਟ ਗਈ। ਰਾਹਗੀਰਾਂ ਨੇ ਇਲਾਜ ਲਈ ਹਸਪਤਾਲ ਪਹੁੰਚਾਇਆ ਪਰ ਗੰਭੀਰ ਸੱਟਾਂ ਲੱਗਣ ਨਾਲ ਉਸ ਨੇ ਦਮ ਤੋੜ ਦਿੱਤਾ।
