ਸੜਕ ਹਾਦਸੇ ''ਚ ਇਕ ਵਿਅਕਤੀ ਦੀ ਮੌਤ
Friday, Jan 26, 2018 - 07:24 AM (IST)
ਭੀਖੀ(ਸੰਦੀਪ)-ਬਿਜਲੀ ਗਰਿੱਡ ਨੇੜੇ ਵਾਪਰੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਕ ਟਰੱਕ ਬੁਢਲਾਡਾ ਸਾਈਡ ਤੋਂ ਭੀਖੀ ਵੱਲ ਆ ਰਿਹਾ ਸੀ ਕਿ ਅਚਾਨਕ ਬਿਜਲੀ ਘਰ ਤੋਂ ਥੋੜ੍ਹਾ ਅੱਗੇ ਸੜਕ 'ਚ ਪਏ ਖੱਡੇ 'ਚ ਵੱਜਣ ਕਾਰਨ ਆਪਣਾ ਸੰਤੁਲਨ ਗੁਆ ਬੈਠਾ, ਜਿਸ ਨੇ ਸਾਹਮਣਿਓਂ ਆ ਰਹੇ ਮੋਟਰਸਾਈਕਲ ਸਵਾਰ ਜਸਵੀਰ ਸਿੰਘ ਸੀਰਾ (42) ਵਾਸੀ ਕੋਟਭਾਰਾ ਨੂੰ ਕੁਚਲ ਦਿੱਤਾ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਭੀਖੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
