ਦਰਦਨਾਕ ਸੜਕ ਹਾਦਸੇ ''ਚ 1 ਦੀ ਮੌਤ

Tuesday, Jan 30, 2018 - 02:13 AM (IST)

ਦਰਦਨਾਕ ਸੜਕ ਹਾਦਸੇ ''ਚ 1 ਦੀ ਮੌਤ

ਗਿੱਦੜਬਾਹਾ(ਕੁਲਭੂਸ਼ਨ)- ਪਿਓਰੀ-ਦੌਲਾ ਲਿੰਕ ਸੜਕ 'ਤੇ ਬੀਤੀ ਦੇਰ ਹੋਏ ਇਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮੂਲ ਰੂਪ 'ਚ ਪਿੰਡ ਜੰਗੀਰਾਣਾ ਦਾ ਰਹਿਣ ਵਾਲਾ ਟੇਕ ਸਿੰਘ ਪੁੱਤਰ ਇੰਦਰ ਸਿੰਘ, ਜੋ ਸਿਵਲ ਹਸਪਤਾਲ ਗਿੱਦੜਬਾਹਾ ਕੋਲ ਰਹਿੰਦਾ ਸੀ। ਬੀਤੀ ਦੇਰ ਸ਼ਾਮ ਆਪਣੇ ਸਕੂਟਰ 'ਤੇ ਪਿੰਡ ਜੰਗੀਰਾਣਾ ਤੋਂ ਗਿੱਦੜਬਾਹਾ ਵੱਲ ਆ ਰਿਹਾ ਸੀ ਕਿ ਉਕਤ ਸੜਕ 'ਤੇ ਕਿਸੇ ਅਣਪਛਾਤੇ ਕਾਰ ਦੇ ਚਾਲਕ ਨੇ ਉਸ ਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਇਸ ਹਾਦਸੇ ਦੀ ਸੂਚਨਾ ਮਿਲਣ 'ਤੇ ਸ਼੍ਰੀ ਵਿਵੇਕ ਆਸ਼ਰਮ ਦੇ ਸ਼ਮਿੰਦਰ ਸਿੰਘ ਮੰਗਾ ਅਤੇ ਬਾਬਾ ਕਲਿਆਣ ਦੇਵ ਨੇ ਜ਼ਖ਼ਮੀ ਨੂੰ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਪਰ ਇਸ ਦੌਰਾਨ ਰਸਤੇ 'ਚ ਹੀ ਉਸ ਦੀ ਮੌਤ ਹੋ ਗਈ। ਏ. ਐੱਸ. ਆਈ. ਸੁਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਟੇਕ ਸਿੰਘ ਦੀ ਪਤਨੀ ਗੁਰਮੀਤ ਕੌਰ ਦੇ ਬਿਆਨਾਂ 'ਤੇ ਅਣਪਛਾਤੇ ਕਾਰ ਚਾਲਕ ਵਿਰੁੱਧ ਮੁਕੱਦਮਾ ਦਰਜ ਕਰ ਕੇ ਪੋਸਟਮਾਰਟਮ ਲਈ ਲਾਸ਼ ਸਿਵਲ ਹਸਪਤਾਲ ਪਹੁੰਚਾ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। 


Related News