ਅਣਪਛਾਤੇ ਵਾਹਨ ਦੀ ਫੇਟ ਨਾਲ ਸਾਈਕਲ ਸਵਾਰ ਦੀ ਮੌਤ

Thursday, Feb 01, 2018 - 03:03 AM (IST)

ਅਣਪਛਾਤੇ ਵਾਹਨ ਦੀ ਫੇਟ ਨਾਲ ਸਾਈਕਲ ਸਵਾਰ ਦੀ ਮੌਤ

ਬਠਿੰਡਾ(ਸੁਖਵਿੰਦਰ)-ਅਣਪਛਾਤੇ ਵਾਹਨ ਦੀ ਫੇਟ ਨਾਲ ਇਕ ਸਾਈਕਲ ਸਵਾਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੀਤੀ ਰਾਤ 11 ਵਜੇ ਬਠਿੰਡਾ-ਬਾਦਲ ਰੋਡ 'ਤੇ ਅਣਪਛਾਤਾ ਵਾਹਨ ਚਾਲਕ 1 ਸਾਈਕਲ ਸਵਾਰ ਨੂੰ ਫੇਟ ਮਾਰ ਕੇ ਫਰਾਰ ਹੋ ਗਿਆ। ਸੂਚਨਾ ਮਿਲਣ 'ਤੇ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਦੇ ਵਰਕਰ ਸੰਦੀਪ ਗੋਇਲ ਅਤੇ ਮਨੀ ਸ਼ਰਮਾ ਮੌਕੇ 'ਤੇ ਪਹੁੰਚੇ ਤਾਂ ਉਕਤ ਵਿਅਕਤੀ ਦੀ ਮੌਤ ਹੋ ਚੁੱਕੀ ਸੀ। ਇਸ ਦੌਰਾਨ ਇਕ ਪਾਸੇ ਸਾਈਕਲ ਅਤੇ ਦੂਸਰੇ ਪਾਸੇ ਮ੍ਰਿਤਕ ਦੀ ਲਾਸ਼ ਪਈ ਹੋਈ ਸੀ। ਸੰਸਥਾ ਵੱਲੋਂ ਥਾਣਾ ਸਦਰ ਨੂੰ ਸੂਚਿਤ ਕਰ ਕੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਮ੍ਰਿਤਕ ਦੀ ਪਛਾਣ ਆਇਆ ਸਿੰਘ (60) ਵਾਸੀ ਅਮਰਪੁਰਾ ਬਸਤੀ ਵਜੋਂ ਹੋਈ। ਮ੍ਰਿਤਕ ਚਾਹ ਦੀ ਕੰਟੀਨ 'ਤੇ ਕੰਮ ਕਰਦਾ ਸੀ।


Related News