ਮੋਟਰਸਾਈਕਲ-ਕਾਰ ਦੀ ਟੱਕਰ, 1 ਦੀ ਮੌਤ

Thursday, Feb 08, 2018 - 04:00 AM (IST)

ਮੋਟਰਸਾਈਕਲ-ਕਾਰ ਦੀ ਟੱਕਰ, 1 ਦੀ ਮੌਤ

ਬਠਿੰਡਾ(ਸੁਖਵਿੰਦਰ)-ਗੋਨਿਆਣਾ ਰੋਡ 'ਤੇ ਐੱਨ. ਐੱਫ. ਐੱਲ. ਨਜ਼ਦੀਕ ਇਕ ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਦੀ ਇਕ ਔਰਤ ਸਾਥੀ ਗੰਭੀਰ ਜ਼ਖਮੀ ਹੋ ਗਈ, ਜਿਸ ਦਾ ਇਲਾਜ ਚੱਲ ਰਿਹਾ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਕਮਲਜੀਤ ਸਿੰਘ (28) ਵਾਸੀ ਨਥਾਣਾ ਆਪਣੀ ਇਕ ਔਰਤ ਸਾਥੀ ਪਰਮਜੀਤ ਕੌਰ (25) ਵਾਸੀ ਰਾਮਪੁਰਾ ਨਾਲ ਮੋਟਰਸਾਈਕਲ 'ਤੇ ਜਾ ਰਿਹਾ ਸੀ। ਐੱਨ. ਐੱਫ. ਐੱਲ. ਨਜ਼ਦੀਕ ਇਕ ਕਾਰ ਨੂੰ ਓਵਰਟੇਕ ਕਰਦੇ ਹੋਏ ਉਕਤ ਮੋਟਰਸਾਈਕਲ ਕਾਰ ਨਾਲ ਟਕਰਾ ਗਿਆ। ਹਾਦਸੇ 'ਚ ਦੋਵੇਂ ਸਵਾਰ ਗੰਭੀਰ ਜ਼ਖਮੀ ਹੋ ਗਏ। ਸੂਚਨਾ ਮਿਲਣ 'ਤੇ ਸਹਾਰਾ ਜਨਸੇਵਾ ਤੇ ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਮੈਂਬਰਾਂ ਨੇ ਮੌਕੇ 'ਤੇ ਪਹੁੰਚ ਕੇ ਦੋਵਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਕਮਲਜੀਤ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਜਦਕਿ ਪਰਮਜੀਤ ਕੌਰ ਦੀ ਹਾਲਤ ਵੀ ਗੰਭੀਰ ਦੱਸੀ ਗਈ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।


Related News