ਡਿਊਟੀ ''ਤੇ ਜਾ ਰਹੇ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌਤ

Thursday, Feb 08, 2018 - 04:36 AM (IST)

ਡਿਊਟੀ ''ਤੇ ਜਾ ਰਹੇ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌਤ

ਸਾਹਨੇਵਾਲ(ਜਗਰੂਪ)-ਇਕ ਫੈਕਟਰੀ 'ਚ ਰਾਤ ਨੂੰ ਡਿਊਟੀ 'ਤੇ ਜਾ ਰਹੇ ਵਿਅਕਤੀ ਨੂੰ ਅਣਪਛਾਤੇ ਵਾਹਨ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਦੀ ਹਸਪਤਾਲ ਲਿਜਾਂਦੇ ਸਮੇਂ ਰਸਤੇ 'ਚ ਮੌਤ ਹੋ ਗਈ। ਚੌਕੀ ਰਾਮਗੜ੍ਹ ਦੀ ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਮ੍ਰਿਤਕ ਦੇ ਬੇਟੇ ਦੇ ਬਿਆਨਾਂ 'ਤੇ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਬੇਟੇ ਅਮਿਤ ਕੁਮਾਰ ਪੁੱਤਰ ਸੂਰੀਆ ਕਾਂਤ ਵਾਸੀ ਲਹਿਰੀ ਨਗਰ, ਮੂੰਡੀਆਂ ਕਲਾਂ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਪਿਤਾ ਨੀਚੀ ਮੰਗਲੀ ਸਥਿਤ ਅਮਨ ਮੈਟਲ ਫੈਕਟਰੀ 'ਚ ਰਾਤ ਦੀ ਡਿਊਟੀ ਕਰਦਾ ਸੀ। ਬੀਤੀ 5 ਫਰਵਰੀ ਦੀ ਸ਼ਾਮ ਕਰੀਬ ਸਵਾ 7 ਵਜੇ ਉਹ ਡਿਊਟੀ 'ਤੇ ਜਾਣ ਲਈ ਘਰੋਂ ਚਲੇ ਗਏ, ਜਿਨ੍ਹਾਂ ਨੂੰ ਹੀਰੋ ਫੈਕਟਰੀ ਦੇ ਕੱਟ ਨੇੜੇ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਜ਼ਖਮੀ ਹਾਲਤ 'ਚ ਹਸਪਤਾਲ ਲਿਜਾਂਦੇ ਸਮੇਂ ਉਨ੍ਹਾਂ ਦੀ ਮੌਤ ਹੋ ਗਈ। ਪੁਲਸ ਵੱਲੋਂ ਅਣਪਛਾਤੇ ਵਾਹਨ ਚਾਲਕ ਦੀ ਤਲਾਸ਼ ਕੀਤੀ ਜਾ ਰਹੀ ਹੈ। 


Related News