ਸੈਰ ਕਰਨ ਗਿਆ ਬਜ਼ੁਰਗ ਵਾਹਨ ਨੇ ਕੁਚਲਿਆ

02/14/2018 6:11:46 AM

ਮੁੱਲਾਂਪੁਰ ਦਾਖਾ(ਸੰਜੀਵ, ਕਾਲੀਆ)-ਅੱਜ ਸਵੇਰੇ 6 ਵਜੇ ਮੁੱਲਾਂਪੁਰ-ਰਾਏਕੋਟ ਰੋਡ 'ਤੇ ਸੈਰ ਕਰ ਕੇ ਵਾਪਸ ਘਰ ਪਰਤਦੇ ਸਮੇਂ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਕਾ. ਹਰਬੰਸ ਸਿੰਘ (74) ਦੀ ਮੌਤ ਹੋ ਗਈ। ਹਾਦਸੇ ਉਪਰੰਤ ਵਾਹਨ ਚਾਲਕ ਮੌਕੇ ਤੋਂ ਫਰਾਰ ਹੋਣ ਵਿਚ ਸਫਲ ਹੋ ਗਿਆ।   ਥਾਣਾ ਦਾਖਾ ਦੀ ਪੁਲਸ ਨੇ ਮ੍ਰਿਤਕ ਦੇ ਪੁੱਤਰ ਜਰਨੈਲ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਕੇਸ ਦਰਜ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਿਸਾਂ ਹਵਾਲੇ ਕਰ ਦਿੱਤੀ। ਕੇਸ ਦੀ ਪੜਤਾਲ ਕਰ ਰਹੇ ਏ. ਐੱਸ. ਆਈ. ਗੁਰਦੀਪ ਸਿੰਘ ਅਨੁਸਾਰ ਕਾ. ਹਰਬੰਸ ਸਿੰਘ ਪੁੱਤਰ ਸਵ. ਕਾ. ਚਰਨ ਸਿੰਘ ਜਦੋਂ ਰੋਜ਼ਾਨਾ ਦੀ ਤਰ੍ਹਾਂ ਸਵੇਰੇ 6 ਵਜੇ ਸੈਰ ਕਰ ਕੇ ਵਾਪਸ ਪਰਤ ਰਿਹਾ ਸੀ ਤਾਂ ਪਿੱਛੋਂ ਆ ਰਹੇ ਤੇਜ਼ ਰਫਤਾਰ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਦੀ ਮੌਕੇ 'ਤੇ ਮੌਤ ਹੋ ਗਈ। ਵਾਹਨ ਚਾਲਕ ਨੇ ਉਸ ਦੀ ਲਾਸ਼ ਨੂੰ ਸੜਕ ਕਿਨਾਰੇ ਝਾੜੀਆਂ ਵਿਚ ਰੱਖ ਦਿੱਤਾ ਸੀ ਤਾਂ ਜੋ ਕਿਸੇ ਦੀ ਨਜ਼ਰ ਨਾ ਪਵੇ। ਗੁਰਦੀਪ ਸਿੰਘ ਨੇ ਦੱਸਿਆ ਕਿ ਫਰਾਰ ਕਾਰ ਚਾਲਕ ਦੀ ਤਲਾਸ਼ ਲਈ ਟੋਲ ਬੈਰੀਅਰ ਦੇ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਜਾਣਗੇ।


Related News