ਮੋਟਰਸਾਈਕਲ ਸਵਾਰ ਜੋੜੇ ਨੂੰ ਟਰੱਕ ਨੇ ਮਾਰੀ ਟੱਕਰ, ਔਰਤ ਦੀ ਮੌਤ

02/15/2018 5:46:29 AM

ਲੁਧਿਆਣਾ(ਅਨਿਲ)-ਥਾਣਾ ਮੇਹਰਬਾਨ ਦੀ ਪੁਲਸ ਨੇ ਬੀਤੀ ਰਾਤ ਇਕ ਮੋਟਰਸਾਈਕਲ ਸਵਾਰ ਜੋੜੇ ਨੂੰ ਟਰੱਕ ਚਾਲਕ ਵੱਲੋਂ ਟੱਕਰ ਮਾਰ ਦੇਣ ਕਾਰਨ ਔਰਤ ਦੀ ਮੌਤ ਹੋ ਗਈ। ਕੇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਰਨੈਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮੋਟਰਸਾਈਕਲ ਚਾਲਕ ਜਸਪਾਲ ਸਿੰਘ ਪੁੱਤਰ ਚੰਚਲ ਸਿੰਘ ਵਾਸੀ ਪਿੰਡ ਗੜ੍ਹੀ ਫਾਜ਼ਲ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ 13 ਫਰਵਰੀ ਨੂੰ ਆਪਣੇ ਮੋਟਰਸਾਈਕਲ 'ਤੇ ਰਾਹੋਂ ਰੋਡ ਵੱਲ ਆਪਣੀ ਪਤਨੀ ਕੁਲਵੰਤ ਕੌਰ ਦੇ ਨਾਲ ਜਾ ਰਿਹਾ ਸੀ ਕਿ ਪਿੱਛਿਓਂ ਆ ਰਹੇ ਤੇਜ਼ ਰਫਤਾਰ ਟਰੱਕ ਚਾਲਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਪਤਨੀ ਟਰੱਕ ਦੇ ਅਗਲੇ ਟਾਇਰ ਦੇ ਥੱਲੇ ਆ ਗਈ ਅਤੇ ਉਸ ਦੀ ਮੌਤ ਹੋ ਗਈ। ਪੁਲਸ ਨੇ ਜਸਪਾਲ ਸਿੰਘ ਦੀ ਸ਼ਿਕਾਇਤ 'ਤੇ ਟਰੱਕ ਚਾਲਕ ਖਿਲਾਫ ਕੇਸ ਦਰਜ ਕਰ ਲਿਆ ਹੈ, ਜਦੋਂਕਿ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।


Related News