ਮੋਟਰਸਾਈਕਲਾਂ ਦੀ ਟੱਕਰ ''ਚ 1 ਵਿਅਕਤੀ ਦੀ ਮੌਤ

02/22/2018 6:35:25 AM

ਸੰਗਰੂਰ(ਵਿਵੇਕ ਸਿੰਧਵਾਨੀ, ਰਵੀ)-ਮੋਟਰਸਾਈਕਲਾਂ ਦੀ ਆਪਸੀ ਟੱਕਰ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਸਦਰ ਸੁਨਾਮ ਦੇ ਪੁਲਸ ਅਧਿਕਾਰੀ ਹਰਦੀਪ ਸਿੰਘ ਨੇ ਦੱਸਿਆ ਕਿ ਸੰਜੀਵ ਕੁਮਾਰ ਪੁੱਤਰ ਕ੍ਰਿਸ਼ਨ ਲਾਲ ਵਾਸੀ ਬੁਢਲਾਡਾ ਨੇ ਬਿਆਨ ਦਰਜ ਕਰਵਾਏ ਕਿ ਮੇਰਾ ਲੜਕਾ ਪ੍ਰਦੀਪ ਕੁਮਾਰ ਘਰੇਲੂ ਕੰਮ ਲਈ ਸੰਗਰੂਰ ਆਇਆ ਸੀ ਜਦੋਂ ਵਾਪਸ ਆਉਂਦੇ ਸਮੇਂ ਉਹ ਪਿੰਡ ਚੱਠੇ ਨਕਟੇ ਨਜ਼ਦੀਕ ਪਹੁੰਚਿਆ ਤਾਂ ਗੁਰਦੀਪ ਸਿੰਘ ਪੁੱਤਰ ਸੁੱਖਾ ਸਿੰਘ ਨੇ ਆਪਣਾ ਮੋਟਰਸਾਈਕਲ ਤੇਜ਼ ਰਫਤਾਰ ਨਾਲ ਮੇਰੇ ਲੜਕੇ ਦੇ ਮੋਟਰਸਾਈਕਲ 'ਚ ਮਾਰ ਦਿੱਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੰਜੀਵ ਕੁਮਾਰ ਦੇ ਬਿਆਨਾਂ ਦੇ ਆਧਾਰ 'ਤੇ ਗੁਰਦੀਪ ਸਿੰਘ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।