ਸੜਕ ਹਾਦਸੇ ''ਚ 1 ਦੀ ਮੌਤ, 1 ਜ਼ਖਮੀ
Tuesday, Mar 13, 2018 - 01:46 AM (IST)

ਜ਼ੀਰਾ(ਅਕਾਲੀਆਂਵਾਲਾ)—ਜ਼ੀਰਾ 'ਚ ਹਾਈਵੇ 54 ਉਪਰ ਕਾਰ ਅਤੇ ਸਕੂਟਰ ਵਿਚਕਾਰ ਹੋਈ ਜ਼ਬਰਦਸਤ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਘਟਨਾ ਸਥਾਨ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਕੂਟਰ ਸਵਾਰ ਅੰਗਰੇਜ਼ ਸਿੰਘ ਪੁੱਤਰ ਕਰਨ ਸਿੰਘ ਵਾਸੀ ਮਹੀਆਵਾਲਾ ਕਲਾਂ ਅਤੇ ਹਰਬੰਸ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਨਾਨਕ ਨਗਰ ਆਪਣੇ ਸਕੂਟਰ 'ਤੇ ਹਾਈਵੇ ਨੰ. 54 'ਤੇ ਆ ਰਹੇ ਸਨ ਕਿ ਪਿੱਛੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ। ਜਿਸ ਨਾਲ ਅੰਗਰੇਜ਼ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਹਰਬੰਸ ਸਿੰਘ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਜਿਸ ਨੂੰ ਸਿਵਲ ਹਸਪਤਾਲ ਜ਼ੀਰਾ ਇਲਾਜ ਲਈ ਲਿਆਦਾ ਗਿਆ। ਪੁਲਸ ਵੱਲੋਂ ਦੋਵਾਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।