ਟਰੇਨ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ

Wednesday, Mar 14, 2018 - 05:52 AM (IST)

ਖੰਨਾ(ਸੁਨੀਲ)-ਸਥਾਨਕ ਸਮਰਾਲਾ ਰੋਡ ਸਥਿਤ ਰੇਲਵੇ ਓਵਰ ਬ੍ਰਿਜ ਨੇੜੇ ਰੇਲਵੇ ਟਰੈਕ 'ਤੇ ਟਰੇਨ ਦੀ ਲਪੇਟ 'ਚ ਆਉਣ ਕਾਰਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਘਟਨਾ ਦੀ ਸੂਚਨਾ ਮਿਲਣ ਉਪਰੰਤ ਰੇਲਵੇ ਪੁਲਸ ਚੌਕੀ ਤੋਂ ਜੀ. ਆਰ. ਪੀ. ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਲਾਸ਼ ਨੂੰ ਚੁਕਵਾ ਕੇ ਪਛਾਣ ਲਈ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ 'ਚ ਰਖਵਾ ਦਿੱਤੀ ਹੈ। ਇਸ ਘਟਨਾ ਸੰਬੰਧੀ ਰੇਲਵੇ ਪੁਲਸ ਚੌਕੀ ਖੰਨਾ ਦੇ ਇੰਚਾਰਜ ਏ. ਐੱਸ. ਆਈ. ਤਾਜ ਮੁਹੰਮਦ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਰੇਲ ਵਿਭਾਗ ਦੇ ਅਧਿਕਾਰੀਆਂ ਨੇ ਮੰਗਲਵਾਰ ਸਵੇਰੇ ਕਰੀਬ 10 ਵਜੇ ਜੀ. ਆਰ. ਪੀ. ਚੌਕੀ 'ਚ ਸੂਚਨਾ ਦਿੱਤੀ ਸੀ ਕਿ ਸਮਰਾਲਾ ਰੋਡ ਸਥਿਤ ਰੇਲਵੇ ਪੁਲ ਕੋਲ ਕਿਸੇ ਟਰੇਨ ਦੀ ਲਪੇਟ 'ਚ ਆ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਸੂਚਨਾ ਮਿਲਣ ਉਪਰੰਤ ਹੌਲਦਾਰ ਰਣਜੋਧ ਸਿੰਘ ਨੇ ਪੁਲਸ ਮੁਲਾਜ਼ਮਾਂ ਦੇ ਨਾਲ ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਕਰਵਾਉਣ ਸੰਬੰਧੀ ਘਟਨਾ ਵਾਲੀ ਥਾਂ ਨਜ਼ਦੀਕ ਰਹਿੰਦੇ ਲੋਕਾਂ ਨੂੰ ਲਾਸ਼ ਦਿਖਾਈ ਗਈ ਤਾਂ ਜੋ ਉਸਦੀ ਪਛਾਣ ਹੋ ਸਕੇ ਪਰ ਮ੍ਰਿਤਕ ਦੀ ਸ਼ਨਾਖਤ ਨਹੀਂ ਹੋ ਸਕੀ ਹੈ।


Related News