ਗੱਡੀ ਦੀ ਲਪੇਟ ''ਚ ਆਉਣ ਕਾਰਨ 2 ਨੌਜਵਾਨਾਂ ਦੀ ਮੌਤ

Wednesday, Apr 11, 2018 - 03:52 AM (IST)

ਮਾਨਸਾ(ਜੱਸਲ)-ਸਥਾਨਕ ਸ਼ਹਿਰ 'ਚ ਦੋ ਵੱਖ-ਵੱਖ ਘਟਨਾਵਾਂ 'ਚ ਮਾਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਰੇਲਵੇ ਪੁਲਸ ਨੇ ਇਸ ਸਬੰਧੀ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਹੈ। ਜਾਣਕਾਰੀ ਦਿੰਦਿਆਂ ਰੇਲਵੇ ਪੁਲਸ ਚੌਕੀ ਮਾਨਸਾ ਦੇ ਇੰਚਾਰਜ ਏ. ਐੱਸ. ਆਈ. ਜਗਜੀਤ ਸਿੰਘ ਨੇ ਦੱਸਿਆ ਕਿ ਵਰਿੰਦਰ ਕੁਮਾਰ ਵਾਸੀ ਖੋਖਰ ਕਲਾਂ ਰਾਤ ਸਮੇਂ ਜਦੋਂ ਰੇਲਵੇ ਲਾਈਨ ਪਾਰ ਕਰ ਰਿਹਾ ਸੀ ਤਾਂ ਅਚਾਨਕ ਗੱਡੀ ਹੇਠ ਆ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੂਜੀ ਘਟਨਾ 'ਚ ਨੌਜਵਾਨ ਗੋਰਾ ਸਿੰਘ ਵਾਸੀ ਮਾਨਸਾ ਸਬਜ਼ੀ ਮੰਡੀ ਨੇੜਿਓਂ ਰੇਲਵੇ ਲਾਈਨ ਪਾਰ ਕਰਨ ਲੱਗਾ ਤਾਂ ਕੰਨਾਂ 'ਚ ਹੈੱਡ ਫੋਨ ਲੱਗੇ ਹੋਣ ਕਰ ਕੇ ਉਸ ਨੂੰ ਗੱਡੀ ਦਾ ਹਾਰਨ ਸੁਣਾਈ ਨਹੀਂ ਦਿੱਤਾ, ਜਿਸ ਕਾਰਨ ਅਚਾਨਕ ਉਹ ਗੱਡੀ ਦੀ ਲਪੇਟ 'ਚ ਆ ਗਿਆ, ਜਿਸ  ਦੀ ਮੌਕੇ 'ਤੇ ਹੀ ਮੌਤ ਹੋ ਗਈ। ਰੇਲਵੇ ਪੁਲਸ ਨੇ ਇਸ ਸਬੰਧੀ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਹੈ।


Related News