ਬੈਂਚ ਨਾਲ ਟਕਰਾਉਣ ''ਤੇ ਮੋਟਰਸਾਈਕਲ ਸਵਾਰ ਦੀ ਮੌਤ
Thursday, Apr 12, 2018 - 02:12 AM (IST)

ਤਲਵੰਡੀ ਸਾਬੋ(ਮੁਨੀਸ਼)-ਨਜ਼ਦੀਕੀ ਪਿੰਡ ਗੁਰੂਸਰ ਜਗ੍ਹਾ ਵਿਖੇ ਇਕ ਮੋਟਰਸਾਈਕਲ ਸਵਾਰ ਦੀ ਅਚਾਨਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਹਰਭਜਨ ਸਿੰਘ ਵਾਸੀ ਤਲਵੰਡੀ ਸਾਬੋ ਆਪਣੇ ਕਿਸੇ ਸਾਥੀ ਨੂੰ ਪਿੰਡ ਬਹਿਮਣ ਤੋਂ ਛੱਡ ਕੇ ਵਾਪਸ ਆ ਰਿਹਾ ਸੀ ਤਾਂ ਉਸ ਦਾ ਮੋਟਰਸਾਈਕਲ ਬੈਂਚ ਨਾਲ ਟਕਰਾਅ ਗਿਆ ਅਤੇ ਉਹ ਡਿੱਗ ਕੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਪਿੰਡ ਵਾਸੀਆਂ ਨੂੰ ਪਤਾ ਲੱਗਦਿਆਂ ਹੀ ਉਨ੍ਹਾਂ ਐਂਬੂਲੈਂਸ 108 ਨੂੰ ਫੋਨ ਕੀਤਾ ਤਾਂ ਰਾਜਵਿੰਦਰ ਸਿੰਘ ਈ. ਐੱਮ. ਟੀ. ਅਤੇ ਡਰਾਈਵਰ ਹਰੀ ਸਿੰਘ ਨੇ ਮੌਕੇ 'ਤੇ ਪੁੱਜ ਕੇ ਉਸ ਨੂੰ ਸਿਵਲ ਹਸਪਤਾਲ ਤਲਵੰਡੀ ਸਾਬੋ ਲਿਆਂਦਾ, ਜਿਥੇ ਡਾਕਟਰਾਂ ਨੇ ਉਸ ਨੂੰੂ ਮ੍ਰਿਤਕ ਘੋਸ਼ਿਤ ਕਰ ਦਿੱਤਾ। ਤਲਵੰਡੀ ਸਾਬੋ ਪੁਲਸ ਦੇ ਏ. ਐੱਸ. ਆਈ. ਗੁਰਮੇਜ ਸਿੰਘ ਨੇ 174 ਦੀ ਕਾਰਵਾਈ ਕਰਨ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕਰ ਦਿੱਤੀ ਹੈ।