ਟਰੱਕ ਅਤੇ ਮੋਟਰਸਾਈਕਲ ਦੀ ਟੱਕਰ ''ਚ 1 ਦੀ ਮੌਤ

Friday, Apr 20, 2018 - 01:35 AM (IST)

ਟਰੱਕ ਅਤੇ ਮੋਟਰਸਾਈਕਲ ਦੀ ਟੱਕਰ ''ਚ 1 ਦੀ ਮੌਤ

ਫਾਜ਼ਿਲਕਾ(ਨਾਗਪਾਲ)-ਥਾਣਾ ਸਦਰ ਪੁਲਸ ਫਾਜ਼ਿਲਕਾ ਨੇ ਪਿੰਡ ਚੁਵਾੜਿਆਂ ਵਾਲੀ ਦੇ ਬੱਸ ਸਟੈਂਡ ਦੇ ਨੇੜੇ ਟਰੱਕ ਅਤੇ ਮੋਟਰਸਾਈਕਲ ਦੀ ਟੱਕਰ ਵਿਚ 1 ਨੌਜਵਾਨ ਦੀ ਮੌਤ ਅਤੇ 1 ਨੌਜਵਾਨ ਦੇ ਜ਼ਖ਼ਮੀ ਹੋ ਜਾਣ ਸਬੰਧੀ ਟਰੱਕ ਚਾਲਕ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨ ਵਿਚ ਮੁਖਤਿਆਰ ਸਿੰਘ ਵਾਸੀ ਪਿੰਡ ਤਰੋਬੜੀ ਨੇ ਦੱਸਿਆ ਕਿ ਜਦੋਂ ਉਹ ਆਪਣੇ ਰਿਸ਼ਤੇਦਾਰ ਗੁਰਦੇਵ ਸਿੰਘ ਅਤੇ ਜਸਵੀਰ ਸਿੰਘ ਨਾਲ 18 ਅਪ੍ਰੈਲ 2018 ਨੂੰ ਸ਼ਾਮ ਲੱਗਭਗ 5.30 ਵਜੇ ਮੋਟਰਸਾਈਕਲ 'ਤੇ ਆਪਣੇ ਕੰਮ ਤੋਂ ਵਾਪਸ ਆ ਰਿਹਾ ਸੀ ਤਾਂ ਮੱਖਣ ਸਿੰਘ ਟਰੱਕ ਚਾਲਕ ਨੇ ਪਿੰਡ ਚੁਵਾੜਿਆਂ ਵਾਲੀ ਦੇ ਬੱਸ ਸਟੈਂਡ ਦੇ ਨੇੜੇ ਮੋਟਰਸਾਈਕਲ ਵਿਚ ਟੱਕਰ ਮਾਰ ਦਿੱਤੀ, ਜਿਸ ਕਾਰਨ ਜਸਵੀਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਗੁਰਦੇਵ ਸਿੰਘ ਜ਼ਖ਼ਮੀ ਹੋ ਗਿਆ। ਪੁਲਸ ਨੇ ਜਾਂਚ-ਪੜਤਾਲ ਕਰਨ ਤੋਂ ਬਾਅਦ ਟਰੱਕ ਚਾਲਕ ਮੱਖਣ ਸਿੰਘ ਵਾਸੀ ਪਿੰਡ ਘੁਰਕਾਂ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। 


Related News