ਕਾਰ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ

Friday, Apr 20, 2018 - 07:28 AM (IST)

ਕਾਰ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ

ਸੰਗਰੂਰ(ਵਿਵੇਕ ਸਿੰਧਵਾਨੀ, ਰਵੀ)— ਇਕ ਤੇਜ਼ ਰਫਤਾਰ ਕਾਰ ਵੱਲੋਂ ਫੇਟ ਮਾਰ ਦੇਣ ਕਾਰਨ ਸਾਈਕਲ ਸਵਾਰ ਦੀ ਮੌਤ ਹੋ ਗਈ। ਸਹਾਇਕ ਥਾਣੇਦਾਰ ਗੁਰਬਖਸ਼ ਸਿੰਘ ਨੇ ਦੱਸਿਆ ਕਿ ਹਰਪਾਲ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਕਾਲੂ ਪੱਤੀ ਦੁੱਗਾ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਹ ਆਪਣੇ ਭਤੀਜੇ ਸਨਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਕਾਲੂ ਪੱਤੀ ਦੁੱਗਾਂ ਨਾਲ ਮਸਤੂਆਣਾ ਸਾਹਿਬ ਤੋਂ ਮੇਨ ਰੋਡ ਬਾਹੱਦ ਦੁੱਗਾਂ ਵੱਲ ਆ ਰਿਹਾ ਸੀ ਕਿ ਪਿੱਛੇ ਤੋਂ ਆਉਂਦੀ ਇਕ ਕਾਰ ਨੇ ਬੜੀ ਤੇਜ਼ ਰਫਤਾਰ ਅਤੇ ਲਾਪ੍ਰਵਾਹੀ ਨਾਲ ਉਸ ਦੇ ਭਤੀਜੇ ਦੇ ਸਾਈਕਲ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਸਨਪ੍ਰੀਤ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਧਨੌਲਾ ਲਿਜਾਇਆ ਗਿਆ, ਜਿਥੇ ਰਸਤੇ 'ਚ ਹੀ ਉਸ ਦੀ ਮੌਤ ਹੋ ਗਈ। 


Related News