ਸੜਕ ਹਾਦਸੇ ''ਚ ਨੌਜਵਾਨ ਮਜ਼ਦੂਰ ਦੀ ਮੌਤ

Sunday, Jun 10, 2018 - 06:59 AM (IST)

ਜਲਾਲਾਬਾਦ(ਨਿਖੰਜ, ਬਜਾਜ, ਟੀਨੂੰ, ਦੀਪਕ, ਸੇਤੀਆ, ਬੰਟੀ, ਜਤਿੰਦਰ)-ਬੀਤੀ ਰਾਤ ਫਾਜ਼ਿਲਕਾ-ਫਿਰੋਜ਼ਪੁਰ ਮਾਰਗ ’ਤੇ ਬਣੇ ਬਜਾਜ ਪੈਟਰੋਲ ਪੰਪ ਦੇ ਕੋਲ ਇਕ ਟਰੈਕਟਰ-ਟਰਾਲੀ ਤੇੇ ਮੋਟਰਸਾਈਕਲ ਦੀ ਟੱਕਰ ’ਚ  ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਬਲਵਿੰਦਰ ਸਿੰਘ ਉਮਰ 36 ਸਾਲ  ਪੁੱਤਰ ਦਿਲਾਵਰ ਸਿੰਘ ਵਾਸੀ ਮੋਹਰ ਸਿੰਘ ਵਾਲਾ ਰੇਤਾ ਦੇ ਖੱਡੇ ’ਤੇ ਮਿਹਨਤ-ਮਜ਼ਦੂਰੀ ਦਾ ਕੰਮ ਕਰ ਕੇ ਆਪਣਾ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਸੀ।  ਮ੍ਰਿਤਕ ਦੇ ਭਰਾ ਜੋਗਿੰਦਰ ਸਿੰਘ ਨੇ  ਥਾਣਾ ਸਿਟੀ ਪੁਲਸ ਦੇ ਏ. ਐੱਸ. ਆਈ. ਸੁਰਿੰਦਰ ਸਿੰਘ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦਾ ਭਰਾ ਬਲਵਿੰਦਰ ਸਿੰਘ ਬੀਤੀ ਰਾਤ ਆਪਣੇ  ਕੰਮ ਤੋਂ ਮੋਟਰਸਾਈਕਲ ’ਤੇ ਪਿੰਡ ਨੂੰ ਜਾ ਰਿਹਾ ਸੀ ਤਾਂ ਫਾਜ਼ਿਲਕਾ-ਫਿਰੋਜ਼ਪੁਰ ਮਾਰਗ ’ਤੇ ਗਲਤ ਸਾਈਡ ਤੋਂ  ਆ ਰਹੇ ਟਰੈਕਟਰ-ਟਰਾਲੀ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ ਤੇ ਉਸ ਦੀ ਮੌਕੇ ’ਤੇ  ਹੀ ਹੋ ਗਈ। ਥਾਣਾ ਸਿਟੀ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ ਟਰੈਕਟਰ-ਟਰਾਲੀ ਚਾਲਕ   ਖਿਲਾਫ ਮਾਮਲਾ ਦਰਜ ਕਰ ਕੇ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਲਈ ਫਾਜ਼ਿਲਕਾ ਭੇਜ ਦਿੱਤਾ। 
 


Related News