ਸਡ਼ਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ
Thursday, Jun 28, 2018 - 06:47 AM (IST)
ਫਤਿਹਗਡ਼੍ਹ ਸਾਹਿਬ(ਟਿਵਾਣਾ)-ਅੱਜ ਦੇਰ ਸ਼ਾਮ ਸਰਹਿੰਦ ਪਟਿਆਲਾ ਮਾਰਗ ’ਤੇ ਵਾਪਰੇ ਇਕ ਸਡ਼ਕ ਹਾਦਸੇ ’ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਤਿਹਗਡ਼੍ਹ ਸਾਹਿਬ ਲਿਆਂਦਾ ਗਿਆ। ਜਾਣਕਾਰੀ ਮੁਤਾਬਕ ਸਾਹਿਬੂਦੀਨ (45) ਪੁੱਤਰ ਮੁਹੰਮਦ ਸਦੀਕ ਵਾਸੀ ਪਿੰਡ ਚੌਰਵਾਲਾ ਅੱਜ ਸ਼ਾਮ ਕਰੀਬ 6.30 ਵਜੇ ਜਦੋਂ ਆਪਣੇ ਮੋਟਰਸਾਈਕਲ ’ਤੇ ਸਰਹਿੰਦ ਤੋਂ ਆਪਣੇ ਪਿੰਡ ਵਾਪਸ ਜਾ ਰਿਹਾ ਸੀ ਤਾਂ ਜਦੋਂ ਉਹ ਪਿੰਡ ਖਰੌਡ਼ੀ ਨਜ਼ਦੀਕ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਇਕ ਕਾਰ ਨੇ ਉਸ ਨੂੰ ਫੇਟ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਉਸ ਦੇ ਮੋਟਰਸਾਈਕਲ ਦਾ ਸੰਤੁਲਨ ਵਿਗਡ਼ ਗਿਆ ਤੇ ਉਹ ਸਾਹਮਣੇ ਤੋਂ ਆ ਰਹੇ ਇਕ ਟਰੱਕ ਨਾਲ ਜਾ ਟਕਰਾਇਆ, ਜਿਸ ਕਾਰਨ ਇਸ ਹਾਦਸੇ ’ਚ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਵਲੋਂ ਮੌਕੇ ’ਤੇ ਪਹੁੰਚ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
