ਸਡ਼ਕ ਪਾਰ ਕਰ ਰਹੇ ਵਿਅਕਤੀ ਨੂੰ ਅਣਪਛਾਤੇ ਕਾਰ ਚਾਲਕ ਨੇ ਮਾਰੀ ਟੱਕਰ, ਮੌਤ

Saturday, Jul 07, 2018 - 04:28 AM (IST)

ਸਡ਼ਕ ਪਾਰ ਕਰ ਰਹੇ ਵਿਅਕਤੀ ਨੂੰ ਅਣਪਛਾਤੇ ਕਾਰ ਚਾਲਕ ਨੇ ਮਾਰੀ ਟੱਕਰ, ਮੌਤ

ਸਾਹਨੇਵਾਲ(ਜ. ਬ.)-ਸਡ਼ਕ ਪਾਰ ਕਰ ਰਹੇ ਇਕ ਵਿਅਕਤੀ ਨੂੰ ਅਣਪਛਾਤੇ ਕਾਰ ਚਾਲਕ ਵਲੋਂ ਮਾਰੀ ਗਈ ਟੱਕਰ ਤੋਂ ਬਾਅਦ ਜ਼ਖਮੀ ਹੋਏ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਕੋਲ ਦਰਜ ਕਰਵਾਏ ਬਿਆਨਾਂ ’ਚ  ਮੌਕੇ ’ਤੇ ਦੇਖਣ ਵਾਲੇ ਅਸ਼ਵਨੀ ਕੁਮਾਰ ਪੁੱਤਰ ਨਵਲ ਕਿਸ਼ੋਰ ਸਿੰਘ ਵਾਸੀ ਪਿੰਡ ਕੰਗਣਵਾਲ, ਲੁਧਿਆਣਾ ਨੇ ਦੱਸਿਆ ਕਿ ਉਹ ਆਪਣੇ ਦੋਸਤ ਨੂੰ ਰੇਲਵੇ ਸਟੇਸ਼ਨ, ਲੁਧਿਆਣਾ ਲਈ ਛੱਡ ਕੇ ਆ ਰਿਹਾ ਸੀ। ਰਸਤੇ ’ਚ ਜੈਮਨੀ ਫੈਕਟਰੀ, ਸਾਹਨੇਵਾਲ ਨੇਡ਼ੇ ਇਕ ਸਡ਼ਕ ਪਾਰ ਕਰ ਰਹੇ ਵਿਅਕਤੀ ਨੂੰ ਅਣਪਛਾਤੇ ਕਾਰ ਚਾਲਕ ਨੇ ਤੇਜ਼ ਰਫਤਾਰ ਨਾਲ ਟੱਕਰ ਮਾਰ ਦਿੱਤੀ, ਜਿਸ ਨਾਲ ਜ਼ਖਮੀ ਹੋਏ ਵਿਅਕਤੀ ਦੀ ਮੌਕੇ  ’ਤੇ ਹੀ ਮੌਤ ਹੋ ਗਈ। ਪੁਲਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ ਮੁਕੱਦਮਾ ਦਰਜ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
 


Related News