ਟਰੱਕ ਹੇਠਾਂ ਆਉਣ ਕਾਰਨ 1 ਦੀ ਮੌਤ

Tuesday, Jul 10, 2018 - 01:37 AM (IST)

ਟਰੱਕ ਹੇਠਾਂ ਆਉਣ ਕਾਰਨ 1 ਦੀ ਮੌਤ

ਫਾਜ਼ਿਲਕਾ(ਲੀਲਾਧਰ)-ਅਨਾਜ ਮੰਡੀ ਦੇ ਗੇਟ ਨੰਬਰ ਇਕ ਦੇ ਸਾਹਮਣੇ ਅੱਜ ਸਵੇਰੇ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਇਕ ਵਿਅਕਤੀ ਦੀ ਟਰੱਕ ਹੇਠਾਂ ਆਉਣ ਕਾਰਨ ਮੌਤ ਹੋ ਗਈ। ਪੁਲਸ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਘਟਨਾ ਲਗਭਗ ਸਵੇਰੇ 4 ਤੋਂ 5 ਵਜੇ ਦੇ ਵਿਚਕਾਰ ਦੀ ਹੈ ਅਤੇ ਦੱਸਿਆ ਜਾਂਦਾ ਹੈ ਕਿ ਮ੍ਰਿਤਕ ਵਿਅਕਤੀ ਦੀ ਦਿਮਾਗੀ ਹਾਲਤ ਪੂਰੀ ਤਰ੍ਹਾਂ ਠੀਕ ਨਹੀਂ ਸੀ ਤੇ ਉਹ ਅਕਸਰ ਹੀ ਸਡ਼ਕ ਦੇ ਆਸ-ਪਾਸ ਘੁੰਮਦਾ ਰਹਿੰਦਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੰਜਾਬ ਪੁਲਸ ਦੇ ਕ੍ਰਿਸ਼ਨ ਕੁਮਾਰ ਘਟਨਾ ਵਾਲੀ ਥਾਂ ’ਤੇ ਪਹੁੰਚੇ ਅਤੇ ਉਨ੍ਹਾਂ  ਮ੍ਰਿਤਕ ਦੇ ਵਾਰਿਸਾਂ ਦੇ ਕਹਿਣ ’ਤੇ ਲਾਸ਼ ਉਨ੍ਹਾਂ ਦੇ ਹਵਾਲੇ ਕਰ ਦਿੱਤੀ। ਪੁਲਸ ਮੁਤਾਬਕ ਮ੍ਰਿਤਕ ਦੇ ਵਾਰਿਸ ਕਿਸੇ ਵੀ ਤਰ੍ਹਾਂ ਦੀ ਪੁਲਸ ਕਾਰਵਾਈ ਨਹੀਂ ਕਰਵਾਉਣਾ ਚਾਹੁੰਦੇ ਸਨ।
 


Related News