ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਕਾਰਨ ਵਿਅਕਤੀ ਦੀ ਮੌਤ
Saturday, Aug 18, 2018 - 11:06 PM (IST)

ਸ੍ਰੀ ਅਨੰਦਪੁਰ ਸਾਹਿਬ, (ਦਲਜੀਤ)-ਸ੍ਰੀ ਅਨੰਦਪੁਰ ਸਾਹਿਬ-ਸ੍ਰੀ ਕੀਰਤਪੁਰ ਸਾਹਿਬ ਮੁੱਖ ਮਾਰਗ ’ਤੇ ਸਥਿਤ ਆਨੰਦ ਪੈਲੇਸ ਦੇ ਬਾਹਰ ਅੱਜ ਕਿਸੇ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਤਫਤੀਸ਼ੀ ਅਫਸਰ ਏ. ਐੱਸ. ਆਈ. ਰਘਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਇਕ 35 ਕੁ ਸਾਲ ਦੇ ਵਿਅਕਤੀ ਜਿਸ ਨੇ ਸਿਰਫ ਕੋਕਾ ਕੋਲਾ ਰੰਗ ਦੀ ਨਿੱਕਰ ਪਾਈ ਹੋਈ ਸੀ, ਨੂੰ ਮੁੱਖ ਸਡ਼ਕ ’ਤੇ ਕਿਸੇ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ, ਜਿਸ ਨੂੰ ਜ਼ਖਮੀ ਹਾਲਤ ਵਿਚ 108 ਨੰਬਰ ਐਂਬੂਲੈਂਸ ਵਿਚ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਕਤ ਵਿਅਕਤੀ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੀ ਲਾਸ਼ ਨੂੰ ਪਛਾਣ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਖੇ 72 ਘੰਟਿਆਂ ਲਈ ਰਖਵਾ ਦਿੱਤਾ ਹੈ ਅਤੇ ਅਣਪਛਾਤੇ ਵਾਹਨ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।