ਸਡ਼ਕ ਹਾਦਸੇ ’ਚ 1 ਦੀ ਮੌਤ ਅਤੇ 2 ਜ਼ਖਮੀ

08/21/2018 2:13:02 AM

ਸ੍ਰੀ ਅਨੰਦਪੁਰ ਸਾਹਿਬ, (ਦਲਜੀਤ)-ਬੀਤੀ ਦੇਰ ਰਾਤ ਦਰਦਨਾਕ ਸਡ਼ਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ  ਤੇ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਚੌਕੀ ਇੰਚਾਰਜ ਸੋਹਣ ਸਿੰਘ ਨੇ ਦੱਸਿਆ ਕਿ ਕੁਝ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਪੰਜ ਪਿਆਰਾ ਪਾਰਕ ਕੋਲ ਅਣਪਛਾਤੀ ਬਲੈਰੋ ਗੱਡੀ ਦੀ ਲਪੇਟ ਵਿਚ ਆ ਗਏ। ਸਿੱਟੇ ਵਜੋਂ ਦਵਿੰਦਰ ਸਿੰਘ (28) ਵਾਸੀ ਮੁਹੱਲਾ ਫਤਿਹਗਡ਼ ਸਾਹਿਬ ਦੀ ਮੌਤ ਹੋ ਗਈ, ਜਦਕਿ ਗੰਭੀਰ ਜ਼ਖਮੀ ਹੋਏ ਦਰਸ਼ਨ ਸਿੰਘ ਪਿੰਡ ਸਹੋਤਾ ਅਤੇ ਹਰਜੀਤ ਸਿੰਘ ਮੁਹੱਲਾ ਫਤਿਹਗਡ਼੍ਹ ਸਾਹਿਬ ਨੂੰ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ, ਜਿੱਥੇ ਗੰਭੀਰ ਹਾਲਤ ਵਿਚ ਹਰਜੀਤ ਸਿੰਘ ਨੂੰ ਡਾਕਟਰਾਂ ਨੇ ਪੀ.ਜੀ.ਆਈ. ਚੰਡੀਗਡ਼੍ਹ ਰੈਫਰ ਕਰ ਦਿੱਤਾ। ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਦਕਿ ਦਵਿੰਦਰ ਸਿੰਘ ਦਾ ਪੋਸਟਮਾਰਟਮ ਉਪਰੰਤ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਮ੍ਰਿਤਕ ਦਵਿੰਦਰ ਸਿੰਘ ਆਪਣੇ ਪਿੱਛੇ ਵਿਧਵਾ ਪਤਨੀ ਤੇ ਦੋ ਛੋਟੇ ਬੱਚੇ ਛੱਡ ਗਿਆ। 


Related News