ਮੋਟਰਸਾਈਕਲ  ਸਵਾਰ ’ਤੇ  ਹਮਲਾ ਕਰ ਕੇ ਕੀਤਾ ਜ਼ਖਮੀ

Sunday, Aug 26, 2018 - 06:12 AM (IST)

ਮੋਟਰਸਾਈਕਲ  ਸਵਾਰ ’ਤੇ  ਹਮਲਾ ਕਰ ਕੇ ਕੀਤਾ ਜ਼ਖਮੀ

ਬਨੂਡ਼, (ਗੁਰਪਾਲ)-ਬਨੂਡ਼ ਥਾਣਾ ਰੋਡ ’ਤੇ ਇਕ ਮੋਟਰਸਾਈਕਲ ਸਵਾਰ ਨੌਜਵਾਨ ’ਤੇ ਹਮਲਾ ਕਰ ਦੇਣ ਨਾਲ  ੳੁਸ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਬਨੂਡ਼ ਦੇ ਹਸਪਤਾਲ ਵਿਚ ਇਲਾਜ ਲਈ ਭਰਤੀ ਨੌਜਵਾਨ ਦੀਪ ਸਿੰਘ ਪੁੱਤਰ ਹੰਸ ਰਾਮ ਵਾਰਡ ਨੰ. 11 ਨੇ ਦੱਸਿਆ ਕਿ ਉਹ ਕਿਸੇ ਨਿੱਜੀ ਸਕੂਲ ਦੀ ਬੱਸ ਚਲਾਉਂਦਾ ਹੈ। ਅੱਜ ਸਵੇਰੇ  ਉਹ ਬੱਚਿਆਂ ਨੂੰ ਸਕੂਲ ਛੱਡ ਕੇ ਮੋਟਰਸਾਈਕਲ ’ਤੇ ਆਪਣੇ ਘਰ ਵੱਲ  ਜਾ ਰਿਹਾ ਸੀ ਜਦੋਂ ਉਹ ਆਪਣੇ ਘਰ ਦੇ ਨੇਡ਼ੇ ਪਹੁੰਚਿਆ ਤਾਂ ਅਮਰੀਕ ਸਿੰਘ ਵਿੱਕੀ ਪੁੱਤਰ ਸਤਪਾਲ ਨੇ ਮੇਰੇ ’ਤੇ ਡੰਡੇ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਲਹੂ-ਲੁਹਾਣ ਹੋ ਗਿਆ। ਇਸ ਦੀ ਸੂਚਨਾ ਮੇਰੇ ਪਰਿਵਾਰਕ ਮੈਂਬਰਾਂ ਨੂੰ ਮਿਲਣ ’ਤੇ ਉਸ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਇਸ ਮਾਮਲੇ ਬਾਰੇ ਸੰਪਰਕ ਕਰਨ ’ਤੇ ਜਾਂਚ ਅਧਿਕਾਰੀ ਏ. ਐੱਸ. ਆਈ. ਰਾਕੇਸ਼ ਕੁਮਾਰ ਨੇ ਦੱਸਿਆ ਕਿ ਜ਼ਖਮੀ ਨੌਜਵਾਨ ਦੇ ਬਿਆਨ ਲੈਣ ਉਪਰੰਤ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। 


Related News