ਜਲੰਧਰ-ਪਠਾਨਕੋਟ ਹਾਈਵੇਅ ''ਤੇ ਤੜਕਸਾਰ ਵਾਪਰਿਆ ਹਾਦਸਾ, ਟਾਇਰ ਫਟਣ ਕਾਰਨ ਪਲਟਿਆ ਟਰੱਕ

Wednesday, Apr 24, 2024 - 10:21 AM (IST)

ਜਲੰਧਰ-ਪਠਾਨਕੋਟ ਹਾਈਵੇਅ ''ਤੇ ਤੜਕਸਾਰ ਵਾਪਰਿਆ ਹਾਦਸਾ, ਟਾਇਰ ਫਟਣ ਕਾਰਨ ਪਲਟਿਆ ਟਰੱਕ

ਟਾਂਡਾ ਉੜਮੁੜ (ਪੰਡਿਤ)- ਜਲੰਧਰ ਪਠਾਨਕੋਟ ਹਾਈਵੇ ਤੇ ਪਿੰਡ ਲੋਧੀਚੱਕ ਮੋੜ ਨੇੜੇ ਅੱਜ ਸਵੇਰੇ ਵਾਪਰੇ ਸੜਕ ਹਾਦਸੇ ਵਿਚ ਟਰੱਕ ਵਿਚ ਸਵਾਰ ਦੋ ਲੋਕ ਜ਼ਖ਼ਮੀ ਹੋ ਗਏ। ਹਾਦਸਾ ਸਵੇਰੇ 6 .15 ਵਜੇ ਦੇ ਕਰੀਬ ਵਾਪਰਿਆ ਜਦੋਂ ਅਚਾਨਕ ਟਾਇਰ ਫੱਟਣ ਕਾਰਨ ਟਰੱਕ ਬੇਕਾਬੂ ਹੋ ਕੇ ਸੜਕ ਕਿਨਾਰੇ ਪਲਟ ਗਿਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਭਾਜਪਾ ਨੂੰ ਲੱਗਿਆ ਵੱਡਾ ਝਟਕਾ! SC ਮੋਰਚਾ ਦੇ ਮੀਤ ਪ੍ਰਧਾਨ ਰੋਬਿਨ ਸਾਂਪਲਾ 'ਆਪ' 'ਚ ਸ਼ਾਮਲ

ਹਾਦਸੇ ਤੋਂ ਤੁਰੰਤ ਬਾਅਦ ਮੌਕੇ 'ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਥਾਣੇਦਾਰ ਜਸਵਿੰਦਰ ਸਿੰਘ ਦੀ ਅਗਵਾਈ ਵਿਚ ਜ਼ਖ਼ਮੀਆਂ ਨੂੰ ਮਦਦ ਕਰਕੇ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਹੈ। ਹਾਦਸੇ ਵਿਚ ਟਰੱਕ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News