ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਪਰਿਆ ਹਾਦਸਾ, ਨੌਜਵਾਨ ਦੀ ਮੌਕੇ 'ਤੇ ਮੌਤ, ਲੜਕੀ ਜ਼ਖ਼ਮੀ
Saturday, Sep 06, 2025 - 03:04 PM (IST)

ਸ੍ਰੀ ਅਨੰਦਪੁਰ ਸਾਹਿਬ- ਸ੍ਰੀ ਅਨੰਦਪੁਰ ਸਾਹਿਬ ਵਿਖੇ ਭਿਆਨਕ ਹਾਦਸਾ ਵਾਪਰਨ ਕਰਕੇ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਇਸ ਦੇ ਇਲਾਵਾ ਇਕ ਕੁੜੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਨੰਗਲ-ਸ੍ਰੀ ਆਨੰਦਪੁਰ ਸਾਹਿਬ ਮੁੱਖ ਮਾਰਗ ‘ਤੇ ਪਿੰਡ ਬ੍ਰਹਮਪੁਰ ਨੇੜੇ ਇਹ ਹਾਦਸਾ ਵਾਪਰਿਆ। ਜਿਸ ਵਿੱਚ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਉਸ ਦੇ ਨਾਲ ਮੌਜੂਦ ਇਕ ਲੜਕੀ ਗੰਭੀਰ ਜ਼ਖ਼ਮੀ ਹੋ ਗਈ। ਘਟਨਾ ਦੀ ਸੂਚਨਾ ਪਾ ਕੇ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਹਾਦਸੇ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਮੀਂਹ ਕਾਰਨ ਪੰਜਾਬ 'ਚ ਭਿਆਨਕ ਹਾਦਸਾ! ਚਿੰਤਪੁਰਨੀ ਰੋਡ 'ਤੇ ਖੱਡ 'ਚ ਡਿੱਗੀ ਐਂਬੂਲੈਂਸ, 3 ਲੋਕਾਂ ਦੀ ਮੌਤ
ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਏ ਮੁੰਡਾ-ਕੁੜੀ ਦੋਵੇਂ ਹਿਮਾਚਲ 'ਚ ਪੈਂਦੇ ਆਪਣੇ ਪਿੰਡ ਵੱਲ ਜਾ ਰਹੇ ਸਨ ਕਿ ਰਸਤੇ ਵਿੱਚ ਬ੍ਰਹਮਪੁਰ ਕੋਲ ਉਨ੍ਹਾਂ ਦੀ ਬਾਈਕ ਦੀ ਟੱਕਰ ਇਕ ਟੈਂਕਰ ਨਾਲ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਜ਼ਖ਼ਮੀ ਲੜਕੀ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਬੰਨ੍ਹਾਂ ਦੀ ਮਜ਼ਬੂਤੀ ਦੀ ਸੇਵਾ ਕਰ ਰਹੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e