ਗੁਰਦਾਸਪੁਰ ''ਚ ਹਾਦਸਾ ਟਲਿਆ: ਬੱਜਰੀ ਨਾਲ ਭਰਿਆ ਟਿੱਪਰ ਬਿਜਲੀ ਦੇ ਖੰਭੇ ਨਾਲ ਟਕਰਾਇਆ, ਚਾਲਕ ਦੀ ਬਚੀ ਜਾਨ

Thursday, Aug 20, 2026 - 04:01 AM (IST)

ਗੁਰਦਾਸਪੁਰ ''ਚ ਹਾਦਸਾ ਟਲਿਆ: ਬੱਜਰੀ ਨਾਲ ਭਰਿਆ ਟਿੱਪਰ ਬਿਜਲੀ ਦੇ ਖੰਭੇ ਨਾਲ ਟਕਰਾਇਆ, ਚਾਲਕ ਦੀ ਬਚੀ ਜਾਨ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ) : ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਤੋਂ ਕਲਾਨੌਰ ਵੱਲ ਜਾ ਰਿਹਾ ਬੱਜਰੀ ਨਾਲ ਭਰਿਆ ਇੱਕ ਟਿੱਪਰ ਸੜਕ ਕਿਨਾਰੇ ਲੱਗੇ ਬਿਜਲੀ ਦੇ ਖੰਭੇ ਨਾਲ ਜਾ ਟਕਰਾਇਆ। ਹਾਦਸੇ ਦੌਰਾਨ ਟਿੱਪਰ ਚਾਲਕ ਦਾ ਸਟੇਅਰਿੰਗ ਤੋਂ ਕੰਟਰੋਲ ਖੋਹ ਜਾਣ ਕਾਰਨ ਇਹ ਹਾਦਸਾ ਵਾਪਰਿਆ। ਗਨੀਮਤ ਰਹੀ ਕਿ ਉਸ ਸਮੇਂ ਸੜਕ ’ਤੇ ਕੋਈ ਰਾਹਗੀਰ ਨਹੀਂ ਸੀ, ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਟਿੱਪਰ ਚਾਲਕ ਵੀ ਵਾਲ-ਵਾਲ ਬਚ ਗਿਆ। ਜਾਣਕਾਰੀ ਦਿੰਦਿਆਂ ਟਰੱਕ ਚਾਲਕ ਨੇ ਦੱਸਿਆ ਕਿ ਉਹ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਦੀ ਤਰਫੋਂ ਕਲਾਨੌਰ ਵੱਲ ਜਾ ਰਿਹਾ ਸੀ। ਇਸ ਦੌਰਾਨ ਟਿੱਪਰ ਦੇ ਸਟੇਅਰਿੰਗ ਵਿੱਚੋਂ ਨੱਟ ਨਿਕਲ ਜਾਣ ਕਾਰਨ ਸਟੇਅਰਿੰਗ ਨੇ ਕੰਮ ਕਰਨਾ ਬੰਦ ਕਰ ਦਿੱਤਾ ਅਤੇ ਉਸ ਦਾ ਵਾਹਨ ’ਤੇ ਕੰਟਰੋਲ ਨਹੀਂ ਰਿਹਾ। ਇਸ ਤੋਂ ਬਾਅਦ ਟਿੱਪਰ ਸੜਕ ਕਿਨਾਰੇ ਲੱਗੇ ਬਿਜਲੀ ਦੇ ਖੰਭੇ ਨਾਲ ਜਾ ਵੱਜਿਆ।

ਇਹ ਵੀ ਪੜ੍ਹੋ : ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ ਹਦਾਇਤਾਂ

ਇਹ ਰਸਤਾ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਮਹੱਤਵਪੂਰਨ ਹੈ ਅਤੇ ਇੱਥੇ ਅਕਸਰ ਵੱਡੀ ਗਿਣਤੀ ਵਿੱਚ ਲੋਕ ਆਉਂਦੇ-ਜਾਂਦੇ ਹਨ। ਇਸ ਲਈ ਜੇਕਰ ਹਾਦਸੇ ਸਮੇਂ ਕੋਈ ਰਾਹਗੀਰ ਜਾਂ ਸ਼ਰਧਾਲੂ ਟਿੱਪਰ ਦੀ ਲਪੇਟ ਵਿੱਚ ਆ ਜਾਂਦਾ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਹਾਦਸੇ ਕਾਰਨ ਬਿਜਲੀ ਦਾ ਖੰਭਾ ਟੁੱਟ ਜਾਣ ਨਾਲ ਇਲਾਕੇ ਦੀ ਬਿਜਲੀ ਸਪਲਾਈ ਵੀ ਪ੍ਰਭਾਵਿਤ ਹੋ ਗਈ। ਸੂਚਨਾ ਮਿਲਦੇ ਹੀ ਬਿਜਲੀ ਵਿਭਾਗ ਦੇ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਹਾਦਸੇ ਦੀ ਜਾਂਚ ਕੀਤੀ। ਵਿਭਾਗੀ ਅਧਿਕਾਰੀਆਂ ਨੇ ਦੱਸਿਆ ਕਿ ਟਰੱਕ ਮਾਲਕ ਨਾਲ ਗੱਲਬਾਤ ਹੋ ਚੁੱਕੀ ਹੈ ਅਤੇ ਹਾਦਸੇ ਕਾਰਨ ਹੋਏ ਨੁਕਸਾਨ ਦੀ ਭਰਪਾਈ ਕਰਵਾਉਣ ਲਈ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News