ਪਰਾਲੀ ਲੈ ਕੇ ਜਾ ਰਹੇ ਟਰੈਕਟਰ-ਟਰਾਲੀ ਦੀ ਕਾਰ ਨਾਲ ਹੋਈ ਜ਼ਬਰਦਸਤ ਟੱਕਰ, ਕਾਰ ਸਵਾਰ ਦੀ ਹੋਈ ਮੌਤ
Friday, May 10, 2024 - 07:04 PM (IST)

ਹਾਜ਼ੀਪੁਰ (ਜੋਸ਼ੀ)- ਹਾਜ਼ੀਪੁਰ ਤੋਂ ਦਸੂਹਾ ਸੜਕ 'ਤੇ ਪੈਂਦੇ ਪਿੰਡ ਨੰਗਲ ਬਿਹਾਲਾਂ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇਰ ਰਾਤ ਇਕ ਕਾਰ ਤੇ ਟਰੈਕਟਰ ਦੀ ਟੱਕਰ ਹੋ ਜਾਣ ਕਾਰਨ ਕਾਰ ’ਚ ਸਵਾਰ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਦੂਜਾ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਇਸ ਹਾਦਸੇ ਤੋਂ ਬਾਅਦ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਪੁੱਤਰ ਸਾਧੂ ਰਾਮ ਅਤੇ ਕਮਲਜੀਤ ਸਿੰਘ ਪੁੱਤਰ ਕਰਨਵੀਰ ਸਿੰਘ ਵਾਸੀ ਪਿੰਡ ਮਾਨਗੜ੍ਹ ਥਾਣਾ ਦਸੂਹਾ ਆਪਣੀ ਕਾਰ ’ਚ ਸਵਾਰ ਹੋ ਕੇ ਹਾਜ਼ੀਪੁਰ ਤੋਂ ਦਸੂਹਾ ਵੱਲ ਜਾ ਰਹੇ ਸਨ। ਜਦੋਂ ਉਹ ਪਿੰਡ ਨੰਗਲ ਬਿਹਾਲਾਂ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਦੀ ਸਾਹਮਣੇ ਤੋਂ ਪਰਾਲੀ ਲੈ ਕੇ ਆ ਰਹੇ ਇਕ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਇਸ ਜ਼ਬਰਦਸਤ ਹਾਦਸੇ ’ਚ ਕਾਰ ਸਵਾਰ ਭੁਪਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਉਸ ਦਾ ਸਾਥੀ ਕਮਲਜੀਤ ਸਿੰਘ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਜਲੰਧਰ ਦੇ ਇਕ ਹਸਪਤਾਲ ’ਚ ਇਲਾਜ ਲਈ ਲਿਜਾਇਆ ਗਿਆ ਹੈ।
ਇਹ ਵੀ ਪੜ੍ਹੋ- ਫਰਿੱਜ ਵੇਚਣ ਪਿੱਛੇ ਭਰਾ ਨੇ ਹੀ ਕਰ'ਤਾ ਭਰਾ ਦਾ ਕਤਲ, ਬੈੱਡ 'ਚ ਲਾਸ਼ ਲੁਕਾ ਖ਼ੁਦ ਫ਼ੋਨ ਕਰ ਕਿਹਾ, 'ਆ ਕੇ ਸਾਂਭ ਲਵੋ'
ਮਾਮਲੇ ਦੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਹਾਜ਼ੀਪੁਰ ਪੰਕਜ ਕੁਮਾਰ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਹਾਜ਼ੀਪੁਰ ਪੁਲਸ ਦੇ ਏ.ਐੱਸ.ਆਈ. ਆਪਣੀ ਪੁਲਸ ਪਾਰਟੀ ਦੇ ਨਾਲ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਹਾਦਸੇ 'ਚ ਨੁਕਸਾਨੇ ਗਏ ਵਾਹਨਾਂ ਨੂੰ ਕਬਜ਼ੇ ’ਚ ਲੈ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਕਲਯੁਗੀ ਪੁੱਤ ਦਾ ਕਾਰਾ, ਬਿਨਾਂ ਪੁੱਛੇ ਇਨਵਰਟਰ ਲਿਆਉਣ 'ਤੇ ਮਾਂ ਦਾ ਇੱਟ ਮਾਰ ਕੇ ਕਰ'ਤਾ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e