ਟਰੱਕ ਤੇ ਬੁਲੇਟ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਹੋਈ ਦਰਦਨਾਕ ਮੌਤ

11/04/2023 11:45:36 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ): ਅੱਜ ਰਾਤ ਟਾਂਡਾ ਹੁਸ਼ਿਆਰਪੁਰ ਰੋਡ 'ਤੇ ਪਿੰਡ ਦੇਹਰੀਵਾਲ ਮੋੜ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਰਾਤ 9.40 ਵਜੇ ਦੇ ਕਰੀਬ ਉਸ ਵੇਲੇ ਵਾਪਰਿਆ ਜਦੋਂ ਮੋਟਰਸਾਈਕਲ ਸਵਾਰ ਹੁਸ਼ਿਆਰਪੁਰ ਵੱਲ ਜਾ ਰਹੇ ਟਰੱਕ ਦੀ ਲਪੇਟ ਵਿਚ ਆ ਗਏ।

ਇਹ ਖ਼ਬਰ ਵੀ ਪੜ੍ਹੋ - ਕੈਪਟਨ ਅਮਰਿੰਦਰ ਸਿੰਘ ਨੇ ਇਸ ਭਾਜਪਾ ਆਗੂ ਨੂੰ ਪਾਰਟੀ 'ਚੋਂ ਕੱਢਣ ਦੀ ਕੀਤੀ ਅਪੀਲ, ਕਾਨੂੰਨੀ ਕਾਰਵਾਈ ਦੀ ਰੱਖੀ ਮੰਗ

ਮੁੱਢਲੀ ਜਾਣਕਾਰੀ ਮੁਤਾਬਕ ਹਾਦਸੇ ਵਿਚ ਮੋਟਰਸਾਈਕਲ ਸਵਾਰ 2 ਨੌਜਵਾਨਾਂ 'ਚੋਂ 1 ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਉਸ ਨੂੰ ਮੌਕੇ 'ਤੇ ਪਹੁੰਚੀ ਹਾਈਵੇ ਪੈਟਰੋਲ ਪੁਲਸ ਟੀਮ ਏ.ਐੱਸ.ਆਈ. ਬਲਜੀਤ ਸਿੰਘ ਅਤੇ ਸੁਰਜੀਤ ਸਿੰਘ ਦੀ ਟੀਮ ਨੇ ਮਦਦ ਕਰਕੇ ਟਾਂਡਾ ਦੇ ਹਸਪਤਾਲ ਵਿਚ ਭੇਜਿਆ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰਾਜ ਕੁਮਾਰ ਪੁੱਤਰ ਸੁਖਦੇਵ ਕਾਲਾ ਅਤੇ ਜਸ਼ਨ ਪੁੱਤਰ ਤਰਸੇਮ ਲਾਲ ਵਾਸੀ ਗੜੀ ਦੇ ਰੂਪ ਵਿਚ ਹੋਈ ਹੈ। ਹਾਦਸਾ ਕਿੰਨ੍ਹਾਂ ਹਲਾਤਾਂ ਵਿਚ ਹੋਇਆ ਫਿਲਹਾਲ ਇਸਦੀ ਜਾਣਕਾਰੀ ਨਹੀਂ ਮਿਲ ਸਕੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Anmol Tagra

This news is Content Editor Anmol Tagra