ਦੋ ਟਰਾਲਿਆਂ ਵਿਚਾਲੇ ਵਾਪਰਿਆ ਰੂਹ ਕੰਬਾਊ ਹਾਦਸਾ, ਨੌਜਵਾਨ ਡਰਾਈਵਰ ਦੀ ਦਰਦਨਾਕ ਮੌਤ

Tuesday, Jul 04, 2023 - 07:58 PM (IST)

ਦੋ ਟਰਾਲਿਆਂ ਵਿਚਾਲੇ ਵਾਪਰਿਆ ਰੂਹ ਕੰਬਾਊ ਹਾਦਸਾ, ਨੌਜਵਾਨ ਡਰਾਈਵਰ ਦੀ ਦਰਦਨਾਕ ਮੌਤ

ਬਲਾਚੌਰ/ਪੋਜੇਵਾਲ (ਕਟਾਰੀਆ) : ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ’ਤੇ ਪਿੰਡ ਗੋਗੋ ਮਹਿਤਾਬਪੁਰ ਵਿਖੇ ਦੋ ਟਰਾਲਿਆਂ ਦੀ ਟੱਕਰ ’ਚ ਇਕ ਨੌਜਵਾਨ ਡਰਾਈਵਰ ਦੀ ਮੌਤ ਹੋਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜੇ. ਪੀ. ਡੰਪ ਦਾ ਟਰਾਲਾ ਹੁਸ਼ਿਆਰਪੁਰ ਵਿਖੇ ਸੀਮੈਂਟ ਉਤਾਰ ਕੇ ਵਾਪਸ ਆ ਰਿਹਾ ਸੀ, ਜਦੋਂ ਉਹ ਤਕਰੀਬਨ 2 ਵਜੇ ਉਕਤ ਸਥਾਨ ’ਤੇ ਪਹੁੰਚਿਆ ਤਾਂ ਸ੍ਰੀ ਅਨੰਦਪੁਰ ਸਾਹਿਬ ਸਾਈਡ ਤੋਂ ਵੱਡੇ ਗਾਰਡਰਾਂ ਨਾਲ ਭਰਿਆ ਟਰਾਲਾ ਆ ਰਿਹਾ ਸੀ, ਜਿਸ ’ਤੇ ਦੋਵਾਂ ਦੀ ਟੱਕਰ ਹੋ ਗਈ ਤੇ ਜੇ. ਪੀ. ਡੰਪ ਦਾ ਟਰਾਲਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਤੇ ਡਰਾਈਵਰ ਵਿਚ ਹੀ ਘੁੱਟ ਹੋ ਗਿਆ।

ਇਹ ਖ਼ਬਰ ਵੀ ਪੜ੍ਹੋ : ਪਬਜੀ ਰਾਹੀਂ ਦੋਸਤੀ, ਫਿਰ ਪਿਆਰ, 4 ਬੱਚਿਆਂ ਨੂੰ ਲੈ ਕੇ ਭਾਰਤ ਪਹੁੰਚੀ ਪਾਕਿਸਤਾਨੀ ਔਰਤ

ਲੋਕਾਂ ਦੇ ਸਹਿਯੋਗ ਤੇ ਪੁਲਸ ਵੱਲੋਂ ਉਸ ਨੂੰ ਬੜੀ ਜੱਦੋ-ਜਹਿਦ ਕਰਕੇ ਬਾਹਰ ਕੱਢ ਕੇ ਸਿਵਲ ਹਸਪਤਾਲ ਗੜ੍ਹਸ਼ੰਕਰ ਪਹੁੰਚਾਇਆ ਗਿਆ, ਜਿਥੇ ਇਲਾਜ ਅਧੀਨ ਉਸ ਦੀ ਮੌਤ ਹੋ ਗਈ। ਗਾਰਡਰਾਂ ਦੇ ਭਰੇ ਟਰਾਲੇ ਦਾ ਕੋਈ ਨੁਕਸਾਨ ਨਹੀਂ ਹੋਇਆ, ਜਿਸ ਦੇ ਡਰਾਈਵਰ, ਟਰਾਲਿਆਂ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੁਲਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਡਰਾਈਵਰ ਦੀ ਪਛਾਣ ਜੋਗਿੰਦਰ ਸਿੰਘ (30) ਪੁੱਤਰ ਗੁਰਮੇਲ ਸਿੰਘ ਪਿੰਡ ਦੀਨਾਨਗਰ ਪਠਾਨਕੋਟ ਦੇ ਤੌਰ ’ਤੇ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਲਾਰੈਂਸ ਬਿਸ਼ਨੋਈ ਸਮੇਤ ਹੋਰ ਖ਼ਤਰਨਾਕ ਗੈਂਗਸਟਰਾਂ ਨੂੰ ‘ਕਾਲਾ ਪਾਣੀ’ ਭੇਜਣ ਦੀ ਤਿਆਰੀ ! (ਵੀਡੀਓ)


author

Manoj

Content Editor

Related News